ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਜ਼ਬਰਦਸਤ ਹੰਗਾਮਾ, LED ਚੈਨਲ ਬਦਲਣ ਨੂੰ ਲੈ ਕੇ ਭਿੜੇ ਕੈਦੀ, ਇੱਕ-ਦੂਜੇ ਦੇ ਪਾੜੇ ਸਿਰ

Saturday, Oct 14, 2023 - 12:29 PM (IST)

ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਜ਼ਬਰਦਸਤ ਹੰਗਾਮਾ, LED ਚੈਨਲ ਬਦਲਣ ਨੂੰ ਲੈ ਕੇ ਭਿੜੇ ਕੈਦੀ, ਇੱਕ-ਦੂਜੇ ਦੇ ਪਾੜੇ ਸਿਰ

ਲੁਧਿਆਣਾ (ਵੈੱਬ ਡੈਸਕ, ਸਿਆਲ) : ਇੱਥੇ ਤਾਜਪੁਰ ਰੋਡ 'ਤੇ ਸਥਿਤ ਸੈਂਟਰਲ ਜੇਲ੍ਹ 'ਚ ਬੀਤੀ ਦੇਰ ਰਾਤ ਬੈਰਕ 'ਚ 2 ਧਿਰਾਂ ਵਿਚਕਾਰ ਜ਼ਬਰਦਸ ਲੜਾਈ ਹੋ ਗਈ। ਇਸ ਦੌਰਾਨ ਕੁੱਝ ਕੈਦੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਰਕ 'ਚ ਲੱਗੀ ਐੱਲ. ਈ. ਡੀ. ਦਾ ਚੈਨਲ ਬਦਲਣ ਨੂੰ ਲੈ ਕੇ 2 ਧਿਰਾਂ ਆਪਸ 'ਚ ਭਿੜ ਗਈਆਂ।

ਇਹ ਵੀ ਪੜ੍ਹੋ : ਵਿਦਿਆਰਥਣਾਂ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਮਾਮਲੇ 'ਚ ਵੱਡਾ ਖ਼ੁਲਾਸਾ, ਸਕੂਲ ਵਾਲੇ ਵੀ ਹੈਰਾਨ

ਇਹ ਤਕਰਾਰ ਇੰਨੀ ਵੱਧ ਗਈ ਕਿ ਕਈ ਕੈਦੀ ਜ਼ਖਮੀ ਹੋ ਗਏ ਅਤੇ ਕਈਆਂ ਦੇ ਸਿਰ 'ਚ ਗੰਭੀਰ ਸੱਟਾਂ ਲੱਗੀਆਂ। ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਮਾਮਲਾ ਸਥਾਨਕ ਪੁਲਸ ਨੂੰ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ 'ਚ 'ਚਿੱਟਾ' ਪੀਂਦੇ ਨੌਜਵਾਨ ਦੀ ਵੀਡੀਓ ਵਾਇਰਲ, ਲੁਧਿਆਣਾ ਦਾ ਹੈ ਮਾਮਲਾ

ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਕੈਦੀਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੈਂਟਰਲ ਜੇਲ੍ਹ ਕੈਦੀਆਂ ਨੂੰ ਲੈ ਕੇ ਅਕਸਰ ਸੁਰਖ਼ੀਆਂ 'ਚ ਰਹਿੰਦੀ ਹੈ। ਕਦੇ ਇੱਥੇ ਕੈਦੀਆਂ ਕੋਲੋਂ ਮੋਬਾਇਲ ਬਰਾਮਦ ਕੀਤੇ ਜਾਂਦੇ ਹਨ ਤਾਂ ਕਦੇ ਉਨ੍ਹਾਂ ਕੋਲੋਂ ਨਸ਼ਾ ਫੜ੍ਹਿਆ ਜਾਂਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News