ਕੇਂਦਰੀ ਜੇਲ੍ਹ ’ਚ ਇਕ ਵਾਰ ਫਿਰ ਭਿੜੇ ਹਵਾਲਾਤੀ, ਅੱਧਾ ਦਰਜਨ ਹੋਏ ਜ਼ਖ਼ਮੀ
Saturday, Jan 06, 2024 - 01:02 AM (IST)
ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ’ਚ ਆ ਗਈ ਹੈ। ਇਸ ਦੌਰਾਨ ਸ਼ੁੱਕਰਵਾਰ ਦੇਰ ਸ਼ਾਮ ਜੇਲ੍ਹ ’ਚ ਵੱਖ-ਵੱਖ ਮੁਕੱਦਮਿਆਂ ’ਚ ਬੰਦ ਕੈਦੀ ਅਤੇ ਹਵਾਲਾਤੀ ਆਪਸ ਵਿਚ ਭਿੜ ਗਏ। ਇਸ ਦੌਰਾਨ ਕਰੀਬ ਅੱਧਾ ਦਰਜਨ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ’ਚੋਂ 3 ਨੂੰ ਪਹਿਲਾਂ ਸਿਵਲ ਹਸਪਤਾਲ ਤਰਨਤਾਰਨ ਲਿਆਂਦਾ ਗਿਆ , ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਹੋਵੇਗਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ, ICC ਨੇ ਕੀਤਾ ਐਲਾਨ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਇਕ ਧਿਰ ਦੇ ਹਰਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਹਮੀਰਾ ਜ਼ਿਲਾ ਕਪੂਰਥਲਾ ਅਤੇ ਦੂਸਰੇ ਧਿਰ ਹਰਪ੍ਰੀਤ ਸਿੰਘ ਹੈਪੀ ਪੁੱਤਰ ਕੁਲਵੰਤ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਅਤੇ ਉਸ ਦੇ ਸਾਥੀ ਸੰਦੀਪ ਦਰਮਿਆਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਜ਼ਿਆਦਾ ਵਧ ਗਿਆ ਕਿ ਦੋਵਾਂ ਧਿਰਾਂ ਇਕ ਦੂਸਰੇ ਉੱਪਰ ਲੋਹੇ ਦੀਆਂ ਰਾਡਾਂ ਅਤੇ ਪੱਤੀਆਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਦੇ ਸਿਰ ’ਚ ਜ਼ਿਆਦਾ ਸੱਟਾਂ ਲੱਗਣ ਕਰਕੇ ਉਹ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਭੇਜ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਇਸ ਲੜਾਈ ਦੌਰਾਨ ਕਰੀਬ ਅੱਧੀ ਦਰਜਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਮੱਲ੍ਹਮ ਪੱਟੀ ਜੇਲ੍ਹ ਅੰਦਰ ਹੀ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਹੋਈ ਇਸ ਲੜਾਈ ਸਬੰਧੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8