ਫਿਰੋਜ਼ਪੁਰ ਜੇਲ੍ਹ 'ਚ ਹੋਈ ਕੈਦੀਆਂ ਦੀ ਲੜਾਈ, ਹਸਪਤਾਲ ਲਿਆਂਦਾ ਜ਼ਖ਼ਮੀ ਕੈਦੀ ਹੋਇਆ ਫ਼ਰਾਰ
Wednesday, May 01, 2024 - 03:33 PM (IST)
ਫਿਰੋਜ਼ਪੁਰ (ਸੰਨੀ ਚੋਪੜਾ ): ਫਿਰੋਜ਼ਪੁਰ ਵਿਚ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਸਿਵਲ ਹਸਪਤਾਲ ਵਿਚ ਇਲਾਜ ਦੇ ਦੌਰਾਨ ਕੈਦੀ ਫਰਾਰ ਹੋ ਗਿਆ। ਇਹ ਘਟਨਾ ਅੱਜ ਸਵੇਰ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜੇਲ੍ਹ ਵਿਚੋਂ ਇਲਾਜ ਕਰਾਉਣ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਹਾਲਾਂਕਿ ਪੁਲਸ ਵੱਲੋਂ ਉਕਤ ਕੈਦੀ ਨੂੰ ਕੁਝ ਦੇਰ ਵਿਚ ਹੀ ਮੁੜ ਕਾਬੂ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਲੋੜਵੰਦਾਂ ਦੀ ਮਦਦ ਕਰਨ ਵਾਲੀ ਔਰਤ ਦੇ ਕਤਲਕਾਂਡ 'ਚ ਵੱਡਾ ਖ਼ੁਲਾਸਾ, ਸੱਚ ਜਾਣ ਉੱਡਣਗੇ ਹੋਸ਼
ਮੁੱਢਲੀ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਜੇਲ੍ਹ ਦੇ ਅੰਦਰ ਕੈਦੀਆਂ ਦਾ ਲੜਾਈ ਝਗੜਾ ਹੋ ਗਿਆ ਸੀ। ਇਸ ਦੌਰਾਨ ਇਸ ਕੈਦੀ ਦੀ ਉਂਗਲ ਟੁੱਟ ਗਈ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਦੀ ਟੁੱਟੀ ਹੋਈ ਉਂਗਲ ਦਾ ਆਪ੍ਰੇਸ਼ਨ ਹੋਣਾ ਸੀ, ਪਰ ਮੌਕੇ 'ਤੇ ਜਾ ਕੇ ਦੇਖਿਆ ਤਾਂ ਕੈਦੀ ਬੈਡ 'ਤੇ ਨਹੀਂ ਸੀ। ਦੂਜੇ ਪਾਸੇ ਜੇਲ੍ਹ ਪੁਲਸ ਸਿਕਿਉਰਟੀ ਦੀ ਵੀ ਇਸ ਵਿਚ ਲਾਪਰਵਾਹੀ ਸਾਹਮਣੇ ਆ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਚੰਨੀ ਨੂੰ ਲੱਗੇਗਾ ਇਕ ਹੋਰ ਝਟਕਾ! ਇਸ ਕਾਂਗਰਸੀ ਨੂੰ ਪਾਰਟੀ 'ਚ ਸ਼ਾਮਲ ਕਰਨਗੇ ਸੁਖਬੀਰ ਬਾਦਲ
ਦੂਸਰੇ ਪਾਸੇ ਜਦੋਂ ਇਸ ਸਬੰਧੀ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸੁਖਵਿੰਦਰ ਸਿੰਘ ਨੇ ਕਿਹਾ ਕਿ ਰਿਸ਼ੂ ਵਾਸੀ ਬਗਦਾਦੀ ਗੇਟ ਨਾਮਕ ਕੈਦੀ ਜੋ ਜੇਲ੍ਹ ਅੰਦਰ ਬੰਦ ਸੀ। ਉਸ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਰ ਉਹ ਬਾਥਰੂਮ ਦਾ ਬਹਾਨਾ ਬਣਾ ਫਰਾਰ ਹੋ ਗਿਆ ਸੀ। ਜਦ ਪੁਲਸ ਨੂੰ ਪਤਾ ਚੱਲਿਆ ਤਾਂ ਪੁਲਸ ਨੇ ਬੜੀ ਮੁਸਤੈਦੀ ਨਾਲ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8