ਅਹਿਮ ਖ਼ਬਰ : ਪੰਜਾਬ ਦੀਆਂ ਜੇਲ੍ਹਾਂ ''ਚ ਹੁਣ ਜੀਵਨ ਸਾਥੀ ਨਾਲ ਸਮਾਂ ਬਿਤਾ ਸਕਣਗੇ ਕੈਦੀ
Wednesday, Sep 21, 2022 - 01:02 PM (IST)
ਲੁਧਿਆਣਾ (ਸਿਆਲ) : ਪੰਜਾਬ ਜੇਲ੍ਹ ਵਿਭਾਗ ਦੇ ਅਧਿਕਾਰੀ ਅਨੁਸਾਰ ਜੇਲ੍ਹ 'ਚ ਬੰਦ ਕੈਦੀ ਆਪਣੇ ਜੀਵਨ ਸਾਥੀ ਨਾਲ ਸਮਾਂ ਬਿਤਾ ਸਕਣਗੇ। ਪੰਜਾਬ ਉਕਤ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਦੱਸਿਆ ਗਿਆ ਹੈ ਕਿ ਉਕਤ ਸਹੂਲਤ ਨੂੰ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ, ਗੋਇੰਦਵਾਲ ਸਾਹਿਬ, ਬਠਿੰਡਾ ਜੇਲ੍ਹ 'ਚ ਹੀ ਮਨਜ਼ੂਰੀ ਦਿੱਤੀ ਗਈ ਹੈ।
ਵਿਭਾਗ ਨੇ ਆਸ ਪ੍ਰਗਟਾਈ ਹੈ ਕਿ ਇਸ ਨਾਲ ਜਿੱਤੇ ਕੈਦੀਆਂ ਦਾ ਵਿਆਹੁਤਾ ਰਿਸ਼ਤਾ ਮਜ਼ਬੂਤ ਹੋਵੇਗਾ, ਉੱਥੇ ਹੀ ਉਨ੍ਹਾਂ ਦੇ ਚੰਗੇ ਆਚਰਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਹ ਮੁਲਾਕਾਤ 3 ਮਹੀਨਿਆਂ 'ਚ ਕਰਨ ਦੀ ਮਨਜ਼ੂਰੀ ਹੋਵੇਗੀ।
ਇਹ ਵੀ ਪੜ੍ਹੋ : ਭਾਜਪਾ ਨੇ 4 ਸੀਨੀਅਰ ਕਾਂਗਰਸੀਆਂ ਲਈ ਨਹੀਂ ਖੋਲ੍ਹੇ ਦਰਵਾਜ਼ੇ, 2 ਨੂੰ ਤਾਂ ਐਨ ਮੌਕੇ ਕਰ ਦਿੱਤਾ ਇਨਕਾਰ
ਜੇਲ੍ਹ 'ਚ ਆਉਣ ਵਾਲੇ ਪਤੀ ਜਾਂ ਪਤਨੀ ਨੂੰ ਵਿਆਹ ਦਾ ਪ੍ਰਮਾਣ ਪੱਤਰ ਅਤੇ ਮੈਡੀਕਲ ਪ੍ਰਮਾਣ ਪੱਤਰ ਵੀ ਦਿਖਾਉਣਾ ਜ਼ਰੂਰੀ ਹੋਵੇਗਾ ਤਾਂ ਜੋ ਉਹ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਨਾ ਹੋਵੇ। ਸੂਤਰਾਂ ਮਤਾਬਕ ਇਹ ਸਹੂਲਤ ਲੁਧਿਆਣਾ ਦੀ ਸੈਂਟਰਲ ਜੇਲ੍ਹ ਅਤੇ ਬ੍ਰੋਸਟਲ ਜੇਲ੍ਹ 'ਚ ਸ਼ੁਰੂ ਨਹੀਂ ਹੋ ਸਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ