ਦੁਖ਼ਦ ਖ਼ਬਰ : ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਸੜਕ ਹਾਦਸੇ ਦੌਰਾਨ ਮੌਤ, ਨਵੇਂ ਸਾਲ ਹੋਣਾ ਸੀ ਵਿਆਹ

Sunday, Nov 14, 2021 - 09:52 AM (IST)

ਦੁਖ਼ਦ ਖ਼ਬਰ : ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਸੜਕ ਹਾਦਸੇ ਦੌਰਾਨ ਮੌਤ, ਨਵੇਂ ਸਾਲ ਹੋਣਾ ਸੀ ਵਿਆਹ

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ) - ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬਲੀਏਵਾਲ ਦੇ ਜੰਮਪਲ ਇਕ ਨੌਜਵਾਨ ਦੀ ਅਮਰੀਕਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਪ੍ਰਿਤਪਾਲ ਸਿੰਘ (34) ਵਜੋਂ ਹੋਈ ਹੈ। ਮ੍ਰਿਤਕ ਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ 2008 ਵਿਚ ਅਮਰੀਕਾ ਗਿਆ ਸੀ ਅਤੇ ਉੱਥੇ ਜਾ ਕੇ ਉਹ ਟਰੱਕ ਡਰਾਈਵਰੀ ਕਰਨ ਲੱਗ ਪਿਆ।

ਪੜ੍ਹੋ ਇਹ ਵੀ ਖ਼ਬਰ ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪ੍ਰਿਤਪਾਲ ਸਿੰਘ ਆਪਣਾ ਟਰੱਕ ਲੈ ਕੇ ਅਮਰੀਕਾ ਦੇ ਐਰੀਜੋਨਾ ਸੂਬੇ ’ਚ ਜਾ ਰਿਹਾ ਸੀ, ਜਿਸ ਦੀ ਸਾਹਮਣਿਓਂ ਆ ਰਹੇ ਇਕ ਟਰਾਲੇ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੀ ਇਸ ਹਾਦਸੇ ਵਿਚ ਮੌਤ ਹੋ ਗਈ। ਕੱਲ ਜਦੋਂ ਪ੍ਰਿਤਪਾਲ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਉਸਦੇ ਪਿਤਾ ਗੁਰਦੀਪ ਸਿੰਘ, ਛੋਟਾ ਭਰਾ ਅੰਮ੍ਰਿਤਪਾਲ ਸਿੰਘ ਅਤੇ ਭੈਣ ਸਮੇਤ ਸਾਰੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਪ੍ਰਿਤਪਾਲ ਨੇ ਜਨਵਰੀ ਮਹੀਨੇ ਵਿਚ ਆਪਣੇ ਪਿੰਡ ਬਲੀਏਵਾਲ ਵਿਖੇ ਆਉਣਾ ਸੀ। ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਿਤਪਾਲ ਦੇ ਵਿਆਹ ਦੀ ਵੀ ਤਿਆਰੀ ਕੀਤੀ ਜਾ ਰਹੀ ਸੀ ਪਰ ਅਚਾਨਕ ਵਾਪਰੇ ਇਸ ਹਾਦਸੇ ਨੇ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਅਤੇ ਸੁਫ਼ਨਿਆਂ ਨੂੰ ਚਕਨਾਚੂਰ ਕਰਕੇ ਰੱਖ ਦਿੱਤਾ।


author

rajwinder kaur

Content Editor

Related News