ਪੰਜਾਬ 'ਚ ਹੁਣ ਇਸ ਸਮੇਂ ’ਤੇ ਖੁੱਲ੍ਹਣਗੇ ਪ੍ਰਾਈਵੇਟ ਤੇ ਸਰਕਾਰੀ ਸਕੂਲ
Thursday, May 15, 2025 - 11:05 AM (IST)

ਅੰਮ੍ਰਿਤਸਰ (ਨੀਰਜ)- ਭਾਰਤ-ਪਾਕਿਸਤਾਨ ਜੰਗ ਦੌਰਾਨ ਹੋਈ ਜੰਗਬੰਦੀ ਤੋਂ ਬਾਅਦ ਜਿੱਥੇ ਸਥਿਤੀ ਆਮ ਹੁੰਦੀ ਜਾ ਰਹੀ ਹੈ, ਉੱਥੇ ਹੀ ਜ਼ਿਲਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਮੌਕ ਡ੍ਰਿਲਾਂ ਦੌਰਾਨ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਆਮ ਸਮੇਂ ਅਨੁਸਾਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਕੱਲ੍ਹ ਸਵੇਰੇ ਨੂੰ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵੇਲੇ ਸਥਿਤੀ ਇਕ ਵਾਰ ਫਿਰ ਆਮ ਹੁੰਦੀ ਜਾਪਦੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਢਿੱਲ ਦੇ ਰਿਹਾ ਹੈ। ਜਿਸ ਤੋਂ ਬਾਅਦ ਹੁਣ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਸਕੂਲਾਂ ਦਾ ਆਮ ਦੀ ਤਰ੍ਹਾਂ ਸਵੇਰੇ 8.00 ਤੋਂ ਦੁਪਹਿਰ 2.00 ਵਜੇ ਦਾ ਹੋ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ
ਰਾਤ ਨੂੰ 8 ਵਜੇ ਬੰਦ ਹੋਈਆ ਸਟਰੀਟ ਲਾਈਟਾਂ
ਪਿਛਲੇ ਦਿਨ ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਵੈ-ਇੱਛਾ ਨਾਲ ਬਲੈਕ ਆਊਟ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਵਿਚ ਪ੍ਰਸ਼ਾਸਨ ਵੱਲੋਂ ਸਟਰੀਟ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਲੋਕਾਂ ਨੂੰ ਘਰਾਂ ਦੇ ਬਾਹਰ ਅਤੇ ਬਗੀਚਿਆਂ ਆਦਿ ਵਿੱਚ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ ਪਰ 14 ਮਈ ਨੂੰ ਬਲੈਕ ਆਊਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ ਪਰ ਬਿਜਲੀ ਬੋਰਡ ਵੱਲੋਂ ਰਾਤ 8 ਵਜੇ ਸਟਰੀਟ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8