ਅਹਿਮ ਖ਼ਬਰ : ਪੰਜਾਬ 'ਚ ਔਰਤਾਂ ਦੇ ਮੁਫ਼ਤ ਸਫ਼ਰ ਨੇ ਬੰਦ ਕਰਾਇਆ ਪ੍ਰਾਈਵੇਟ ਬੱਸਾਂ ਦਾ ਕਾਰੋਬਾਰ!

02/22/2023 1:51:23 PM

ਚੰਡੀਗੜ੍ਹ : ਪੰਜਾਬ 'ਚ ਔਰਤਾਂ ਦੇ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਅਤੇ ਡੀਜ਼ਲ ਦੇ ਵੱਧਦੇ ਭਾਅ ਨੇ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਕਾਰੋਬਾਰ ਬੰਦ ਕਰਨ ਲਈ ਮਜਬੂਰ ਕਰ ਦਿੱਤਾ ਹੈ। ਸੂਬੇ 'ਚ 30 ਫ਼ੀਸਦੀ ਦੇ ਕਰੀਬ ਪ੍ਰਾਈਵੇਟ ਬੱਸਾਂ ਨੂੰ ਤਾਂ ਟਰਾਂਸਪੋਰਟਰਾਂ ਨੇ ਪਹਿਲਾਂ ਹੀ ਹਟਾ ਲਿਆ ਹੈ। ਹੁਣ ਬਾਕੀ ਬਚੀਆਂ ਬੱਸਾਂ 'ਚੋਂ ਵੀ ਅਗਲੇ ਕੁੱਝ ਮਹੀਨਿਆਂ ਤੱਕ ਬਹੁਤੀਆਂ ਸੜਕਾਂ ਤੋਂ ਦੂਰ ਹੋ ਸਕਦੀਆਂ ਹਨ। ਇਸ ਬਾਰੇ ਪੰਜਾਬ ਮੋਟਰ ਯੂਨੀਅਨ ਦੇ ਇਕ ਮੈਂਬਰ ਨੇ ਕਿਹਾ ਕਿ ਸਰਕਾਰੀ ਬੱਸਾਂ 'ਚ ਔਰਤਾਂ ਦੇ ਮੁਫ਼ਤ ਸਫ਼ਰ ਦੀ ਸਹੂਲਤ ਨੇ ਉਨ੍ਹਾਂ ਦੀਆਂ ਸਵਾਰੀਆਂ ਨੂੰ ਅੱਧਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮਿਡ-ਡੇਅ-ਮੀਲ ਬਣਾਉਣ ਵਾਲੇ ਕੁੱਕ-ਕਮ-ਹੈਲਪਰਾਂ ਲਈ ਜਾਰੀ ਹੋ ਗਏ ਇਹ ਹੁਕਮ

ਹੁਣ ਔਰਤਾਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨਾ ਪਸੰਦ ਕਰਦੀਆਂ ਹਨ ਤਾਂ ਉਨ੍ਹਾਂ ਦੇ ਨਾਲ ਪਰਿਵਾਰ ਦੇ ਹੋਰ ਮੈਂਬਰ ਵੀ ਸਰਕਾਰੀ ਬੱਸ 'ਚ ਹੀ ਚਲੇ ਜਾਂਦੇ ਹਨ। ਇਸ ਕਾਰਨ ਕਰੀਬ 40 ਫ਼ੀਸਦੀ ਮਹਿਲਾ ਸਵਾਰੀਆਂ ਪੂਰੀ ਤਰ੍ਹਾਂ ਨਾਲ ਪ੍ਰਾਈਵੇਟ ਬੱਸਾਂ ਤੋਂ ਦੂਰ ਹੋ ਗਈਆਂ ਹਨ। ਯੂਨੀਅਨ ਦਾ ਕਹਿਣਾ ਹੈ ਕਿ ਹੁਣ ਬੱਸਾਂ ਚਲਾਉਣਾ ਉਨ੍ਹਾਂ ਦੇ ਵੱਸ 'ਚ ਨਹੀਂ ਰਹਿ ਗਿਆ ਹੈ। ਬੱਸਾਂ ਨੂੰ ਸੜਕ 'ਤੇ ਉਤਾਰਨਾ ਰੋਜ਼ਾਨਾਂ ਲੱਖਾਂ ਦਾ ਘਾਟਾ ਬਣ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਬਾਰੇ ਕੇਂਦਰ ਨੂੰ ਪੱਤਰ ਲਿਖਣ ਦਾ ਫ਼ੈਸਲਾ

ਯੂਨੀਅਨ ਦੇ ਸਕੱਤਰ ਆਰ. ਐੱਸ. ਬਾਜਵਾ ਨੇ ਕਿਹਾ ਕਿ ਸਰਕਾਰ ਨੇ ਬੀਤੇ 3 ਸਾਲਾਂ 'ਚ ਬੱਸਾਂ ਦੇ ਕਿਰਾਏ 'ਚ ਕੋਈ ਵਾਧਾ ਨਹੀਂ ਕੀਤਾ ਹੈ ਅਤੇ ਇਸ ਦੌਰਾਨ ਡੀਜ਼ਲ 30 ਰੁਪਏ ਪ੍ਰਤੀ ਲਿਟਰ ਤੱਕ ਵੱਧ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਪ੍ਰਾਈਵੇਟ ਬੱਸ ਇੰਡਸਟਰੀ ਦੀ ਕਿਸੇ ਵੀ ਗੱਲ ਨੂੰ ਸੁਣਨ ਲਈ ਤਿਆਰ ਨਹੀਂ ਹੈ। ਇਸ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਦਾ ਬਹੁਤ ਕਾਰੋਬਾਰ ਬੰਦ ਹੋ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News