ਸੂਬੇ ਦੇ ਨਿੱਜੀ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਮੁਕੰਮਲ ਹੜਤਾਲ

Tuesday, Jun 23, 2020 - 01:45 PM (IST)

ਨਾਭਾ (ਰਾਹੁਲ) : ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਅੱਜ ਪੂਰੇ ਸੂਬੇ 'ਚ ਨਿੱਜੀ ਡਾਕਟਰਾਂ ਦੇ ਵੱਲੋਂ ਇੱਕ ਦਿਨ ਦੀ ਮੁਕੰਮਲ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਲੀਨਿਕ ਸਥਾਪਨਾ ਐਕਟ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ 'ਚ ਨਾਭਾ ਦੇ ਨਿੱਜੀ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦੂਜੇ ਪਾਸੇ ਨਾਭਾ ਦੇ ਐਸ. ਡੀ. ਐਮ. ਕਾਲਾ ਰਾਮ ਕਾਂਸਲ ਨੂੰ ਮੰਗ ਪੱਤਰ ਸੌਂਪਿਆ।

ਉਨ੍ਹਾਂ ਨੇ ਭਰੋਸਾ ਦੁਆਇਆ ਕਿ ਇਹ ਮੰਗ ਪੱਤਰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਦੌਰਾਨ ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਡਾਕਟਰ ਹੁਣ ਸੜਕਾਂ 'ਤੇ ਉਤਰਨ ਲਈ ਮਜਬੂਰ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਜੋ ਨਵਾਂ ਐਕਟ ਡਾਕਟਰਾਂ 'ਤੇ ਥੋਪਿਆ ਜਾ ਰਿਹਾ ਹੈ, ਉਸ ਦੇ ਵਿਰੋਧ 'ਚ ਅੱਜ ਨਾਭਾ ਵਿਖੇ ਨਿੱਜੀ ਡਾਕਟਰਾਂ ਦੇ ਵੱਲੋਂ ਓ. ਪੀ. ਡੀ. ਅਤੇ ਅਮਰਜੈਂਸੀ ਸੇਵਾਵਾਂ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਇੱਕ ਪਾਸੇ ਪੂਰੇ ਵਿਸ਼ਵ ਭਰ ਦੇ 'ਚ ਚੱਲ ਰਹੀ ਕੋਰੋਨਾ ਵਾਇਰਸ ਦੀ ਮਹਾਮਾਰੀ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਡਾਕਟਰਾਂ 'ਤੇ ਵੀ ਇਹ ਕਾਨੂੰਨ ਥੋਪਿਆ ਜਾ ਰਿਹਾ ਹੈ।
 


Babita

Content Editor

Related News