ਪੰਜਾਬ ''ਚ ਨਿੱਜੀ ਹਸਪਤਾਲ ''ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ

Tuesday, Jun 02, 2026 - 04:22 PM (IST)

ਪੰਜਾਬ ''ਚ ਨਿੱਜੀ ਹਸਪਤਾਲ ''ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿਚ ਮੰਗਲਵਾਰ ਬਾਅਦ ਦੁਪਹਿਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬੱਸ ਸਟੈਂਡ ਨੇੜੇ ਸਥਿਤ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਇਕ ਅਣਪਛਾਤੇ ਵਿਅਕਤੀ ਵੱਲੋਂ ਸੁੱਟੀ ਕਥਿਤ ਚੀਜ਼ ਨਾਲ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ ਅਤੇ ਹਸਪਤਾਲ ਦੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

ਇਹ ਵੀ ਪੜ੍ਹੋ : ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼

ਘਟਨਾ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ 'ਤੇ ਮੌਜੂਦ ਲੋਕਾਂ ਅਤੇ ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕਾ ਬਹੁਤ ਤੇਜ਼ ਸੀ, ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਅਮੋਲਕ ਸਿੰਘ ਕਾਹਲੋਂ, ਐੱਸਐੱਚਓ ਜਤਿੰਦਰਪਾਲ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪੁੱਜੇ। ਇਸ ਦੇ ਨਾਲ ਹੀ ਐੱਸਐੱਸਪੀ ਗੁਰਦਾਸਪੁਰ ਵੀ ਘਟਨਾ ਸਥਾਨ 'ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਅਤੇ ਜਾਂਚ ਕਾਰਵਾਈ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ

ਪੁਲਸ ਵੱਲੋਂ ਹਸਪਤਾਲ ਅਤੇ ਆਸ-ਪਾਸ ਦੇ ਖੇਤਰ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਿਸ ਵਿਚ ਇਕ ਸ਼ੱਕੀ ਵਿਅਕਤੀ ਦੀ ਤਸਵੀਰ ਸਾਹਮਣੇ ਆਉਣ ਦੀ ਜਾਣਕਾਰੀ ਮਿਲੀ ਹੈ। ਪੁਲਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : 30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ ਵੱਧ ਤਰੱਕੀਆਂ ਦਾ ਰਾਹ ਸਾਫ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News