ਨਿੱਜੀ ਹਸਪਤਾਲ ''ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਡਾਕਟਰਾਂ ''ਤੇ ਲੱਗੇ ਗੰਭੀਰ ਇਲਜ਼ਾਮ

Tuesday, Oct 07, 2025 - 02:45 PM (IST)

ਨਿੱਜੀ ਹਸਪਤਾਲ ''ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਡਾਕਟਰਾਂ ''ਤੇ ਲੱਗੇ ਗੰਭੀਰ ਇਲਜ਼ਾਮ

ਖੰਨਾ (ਬਿਪਨ): ਖੰਨਾ ਦੇ ਪੀਰਖਾਨਾ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ ਹੋ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਾਕਟਰਾਂ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ।

ਮ੍ਰਿਤਕ ਅਨੁਰਾਗ ਉਰਫ ਚੇਤਨ ਦੇ ਪਿਤਾ ਵੀਰ ਪਾਲ ਨੇ ਦੱਸਿਆ ਕਿ ਉਸ ਦਾ ਪੁੱਤਰ ਛਾਤੀ ਵਿਚ ਦਰਦ ਮਹਿਸੂਸ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਉਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਚ ਲੈ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਦੋ ਟੀਕੇ ਲਗਾਏ, ਪਰ ਉਸ ਤੋਂ ਬਾਅਦ ਅਨੁਰਾਗ ਦੀ ਹਾਲਤ ਹੋਰ ਖਰਾਬ ਹੋ ਗਈ। ਹਸਪਤਾਲ ਪ੍ਰਬੰਧਕਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਬਿਮਾਰ ਮਾਪਿਆਂ ਲਈ ਫ਼ਿਕਰਮੰਦ ਕੁੜੀ ਨਾਲ ਹੋ ਗਈ ਜੱਗੋਂ-ਤੇਰ੍ਹਵੀਂ

ਵੀਰ ਪਾਲ ਨੇ ਦਾਅਵਾ ਕੀਤਾ ਕਿ ਉਸ ਦੇ ਇਕਲੌਤੇ ਪੁੱਤਰ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ। ਉਸ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਦੇ ਦਾਦਾ ਲਾਲਾ ਰਾਮ ਨੇ ਵੀ ਹਸਪਤਾਲ ਮੈਨੇਜਮੈਂਟ 'ਤੇ ਗੁੱਸਾ ਜ਼ਾਹਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬਰਬਾਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਰਾਗ ਦੀ ਮੰਗਣੀ ਹੋ ਚੁੱਕੀ ਸੀ ਅਤੇ ਮਾਰਚ ਵਿਚ ਉਸ ਦਾ ਵਿਆਹ ਹੋਣਾ ਸੀ। ਅਨੁਰਾਗ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ। 

ਮੌਕੇ 'ਤੇ ਪੁਲਸ ਪਹੁੰਚੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਸਥਿਤੀ 'ਤੇ ਕਾਬੂ ਪਾਇਆ। ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਤਿੰਨ ਡਾਕਟਰਾਂ ਦਾ ਬੋਰਡ ਪੋਸਟਮਾਰਟਮ ਕਰੇਗਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਅਸਲੀ ਕਾਰਣਾਂ ਦਾ ਖੁਲਾਸਾ ਹੋਵੇਗਾ। ਐੱਸ.ਐੱਚ.ਓ. ਨੇ ਅਗੇ ਦੱਸਿਆ ਕਿ ਫਿਲਹਾਲ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰ ਰਹੀ ਹੈ। ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News