ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਲਈ ਡੀ. ਸੀ. ਦੇ ਨਵੇਂ ਹੁਕਮ ਜਾਰੀ

Tuesday, Sep 01, 2020 - 02:40 PM (IST)

ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਲਈ ਡੀ. ਸੀ. ਦੇ ਨਵੇਂ ਹੁਕਮ ਜਾਰੀ

ਜਲੰਧਰ (ਚੋਪੜਾ) : ਪ੍ਰਾਈਵੇਟ ਹਸਪਤਾਲਾਂ 'ਚ 10 ਦਿਨਾਂ ਤੋਂ ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ ਦੇ ਕੋਵਿਡ-19 ਦੇ ਟੈਸਟ ਦੁਬਾਰਾ ਨਾ ਕਰਵਾਏ ਜਾਣ। ਉਕਤ ਹਦਾਇਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪ੍ਰਾਈਵੇਟ ਹਸਪਤਾਲਾਂ 'ਚ ਕੋਵਿਡ ਪ੍ਰਭਾਵਿਤ ਮਰੀਜ਼ਾਂ ਲਈ ਬਿਹਤਰ ਤਾਲਮੇਲ ਅਤੇ ਪ੍ਰਬੰਧਾਂ ਨੂੰ ਮਜ਼ਬੂਤ ਬਣਾਈ ਮਾਹਿਰਾਂ ਦੀ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ 10 ਦਿਨਾਂ ਤੱਕ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜ਼ਾਂ ਦੇ ਦੁਬਾਰਾ ਬਿਨਾਂ ਕੋਵਿਡ ਟੈਸਟ ਕਰਵਾਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਲਈ ਭੇਜਿਆ ਜਾ ਸਕਦਾ ਹੈ। ਸਿਹਤ ਮਹਿਕਮੇ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਦੁਬਾਰਾ ਟੈਸਟ ਕਰਵਾਉਣ ਦੀਆਂ ਕੁਝ ਸ਼ਿਕਾਇਤਾਂ ਮਿਲੀਆਂ ਹਨ, ਜਿਸ ਨੂੰ ਦੇਖਦੇ ਹੋਏ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਵੀ ਕਿਹਾ ਕਿ ਹਰੇਕ ਮਰੀਜ਼ ਦੀ ਫਾਈਲ 'ਚ ਸੈਂਪਲ ਲੈਣ ਸਬੰਧੀ ਤਰੀਕ ਦਾ ਪੂਰਾ ਵੇਰਵਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਹਾਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਜਿਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਮਾਹਿਰਾਂ ਦੀ ਕਮੇਟੀ ਦਾ ਗਠਨ ਕੋਵਿਡ-19 ਦੇ ਟੈਸਟ ਲਈ ਰੈਫਰ ਕੀਤੇ ਗਏ ਮਰੀਜ਼ਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਅਤੇ ਐਡਰੈੱਸ ਸਬੰਧੀ ਰਿਪੋਰਟ ਭੇਜਣ ਤੋਂ ਇਲਾਵਾ ਰੋਜ਼ਾਨਾ ਪ੍ਰਾਈਵੇਟ ਹਸਪਤਾਲ ਤੋਂ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਸਬੰਧੀ ਰਿਪੋਰਟ ਪ੍ਰਾਪਤ ਕਰਨ ਲਈ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਡਾ. ਅਨੂ, ਆਈ. ਐੱਮ. ਏ. ਪ੍ਰਧਾਨ ਡਾ. ਨਵਜੋਤ ਦਹੀਆ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਵਣ ਨਿਗਮ 'ਚ ਪ੍ਰਮੋਸ਼ਨ ਗੜਬੜੀ, ਉਛਲਿਆ ਸਾਧੂ ਸਿੰਘ ਧਰਮਸੋਤ ਦਾ ਨਾਂ


author

Anuradha

Content Editor

Related News