ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਇਲਾਜ ਲਈ ਨਿੱਜੀ ਹਸਪਤਾਲ ਵੀ ਲੈ ਸਕਣਗੇ ''ਪਲਾਜ਼ਮਾ''
Monday, Jul 27, 2020 - 08:56 AM (IST)
ਚੰਡੀਗੜ੍ਹ (ਸ਼ਰਮਾ) : ਮਿਸ਼ਨ ਫ਼ਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲਿਆ ਹੈ, ਜਿਸ ਮੁਤਾਬਕ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ ਪੰਜਾਬ ਦੇ ਨਿੱਜੀ ਹਸਪਤਾਲ ਨੂੰ ਲਾਗਤ ਮੁੱਲ ’ਤੇ ਪਲਾਜ਼ਮਾ ਬੈਂਕ ਤੋਂ ਪਲਾਜ਼ਮਾ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੀ ਧਰਤੀ 'ਚ ‘ਜ਼ਹਿਰੀਲੇ ਟੀਕੇ’ ਦੇ ਪੁਖ਼ਤਾ ਸਬੂਤ, ਕੇਂਦਰੀ ਰਿਪੋਰਟ ’ਚ ਹੋਇਆ ਖੁਲਾਸਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲਾਜ਼ਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਵੱਲੋਂ ਪਲਾਜ਼ਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਨੇ ਵਿਚਾਰਨ ਉਪਰੰਤ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਨੂੰ ਲਾਗਤ ਮੁੱਲ, ਜੋ ਕਿ 20,000 ਰੁਪਏ ਪ੍ਰਤੀ ਯੂਨਿਟ ਹੈ, ’ਤੇ ਪਲਾਜ਼ਮਾ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਪਿੱਜ਼ਾ ਤਿਆਰ ਕਰਦਿਆਂ ਫਟੇ ਸਿਲੰਡਰ ਦੇ ਉੱਡੇ ਪਰਖੱਚੇ, ਧਮਾਕੇ ਨੇ ਛੱਤ 'ਚ ਪਾਈਆਂ ਤਰੇੜਾਂ
ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਮਹਿਕਮੇ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਕੋਰੋਨਾ ਟੈਸਟਿੰਗ 'ਤੇ PGI ਨੂੰ ਪਈ ਝਾੜ, ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੇ ਸਖ਼ਤ ਹੁਕਮ