ਜਲਦੀ ਹੀ ਘੱਟ ਹੋਣਗੀਆਂ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ : ਸੋਨੀ

Monday, Jul 08, 2019 - 08:29 PM (IST)

ਜਲਦੀ ਹੀ ਘੱਟ ਹੋਣਗੀਆਂ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ : ਸੋਨੀ

ਜਲੰਧਰ (ਪੁਨੀਤ)–ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਮੈਡੀਕਲ ਸਿੱਖਿਆ ਵਲ ਰੂਚੀ ਵਧਾਉਣ ਦੇ ਉਦੇਸ਼ ਨਾਲ ਮੈਡੀਕਲ ਕਾਲਜਾਂ ਦੀਆਂ ਫੀਸਾਂ ਨੂੰ ਘੱਟ ਕੀਤਾ ਜਾਵੇਗਾ। ਇਸ ਸਬੰਧ 'ਚ ਅਧਿਕਾਰੀਆਂ ਵਲੋਂ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ।

ਪ੍ਰਾਈਵੇਟ ਮੈਡੀਕਲ ਕਾਲਜਾਂ ਵਲੋ ਫੀਸਾਂ ਵਧਾਏ ਜਾਣ ਨੂੰ ਉਨ੍ਹਾਂ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਇਸ 'ਤੇ ਕਮੇਟੀ ਬਣਾ ਕੇ ਵਿਚਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਵਾਜਿਬ ਫੀਸਾਂ 'ਤੇ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੇ ਏਜੰਡੇ 'ਚ ਸਭ ਤੋਂ ਉਪਰ ਹੈ। ਨਸ਼ਿਆਂ 'ਤੇ ਬੋਲਦਿਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਡੈਪੋ ਸਕੀਮ ਸਣੇ ਕਈ ਯੋਜਨਾਵਾਂ ਅਮਲ 'ਚ ਲਿਆਈਆਂ ਗਈਆਂ ਹਨ, ਜਿਨ੍ਹਾਂ ਦੇ ਜ਼ਰੀਏ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ 'ਚੋਂ ਬਾਹਰ ਕੱਢਿਆ ਜਾ ਰਿਹਾ ਹੈ।


author

Karan Kumar

Content Editor

Related News