ਜਲੰਧਰ ਵਿਖੇ ਪਿੰਡ ਧੀਣਾ ’ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕਈ ਬੱਚੇ ਜ਼ਖ਼ਮੀ

Monday, Aug 01, 2022 - 05:36 PM (IST)

ਜਲੰਧਰ ਵਿਖੇ ਪਿੰਡ ਧੀਣਾ ’ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕਈ ਬੱਚੇ ਜ਼ਖ਼ਮੀ

ਜਲੰਧਰ ਛਾਉਣੀ (ਦੁੱਗਲ)— ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਧੀਣਾ ’ਚ ਇਕ ਨਿੱਜੀ ਸਕੂਲ ਮਾਨਵ ਸਹਿਯੋਗ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਨਿੱਜੀ ਸਕੂਲ ਦੀ ਬੱਸ ਖੇਤਾਂ ’ਚ ਪਲਟ ਗਈ। ਚਸ਼ਮਦੀਦਾਂ ਮੁਤਾਬਕ ਬੱਸ ’ਚ ਇਕ ਦਰਜਨ ਦੇ ਕਰੀਬ ਬੱਚੇ ਬੈਠੇ ਸਨ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

PunjabKesari

ਜ਼ਖ਼ਮੀਆਂ ਨੂੰ ਧੀਣਾ ਦੇ ਇਕ ਨਿੱਜੀ ਹਸਪਤਾਲ ’ਚ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕੀਤੀ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

PunjabKesari

ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਟਿੰਕੂ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਸ਼ੂਟਰ ਜੀਤਾ ਨੇ ਕੀਤੇ ਵੱਡੇ ਖ਼ੁਲਾਸੇ

 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News