ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ ''ਚ ਜਾ ਵੜੀ, ਵਾਲ-ਵਾਲ ਬਚੀ 25 ਬੱਚਿਆਂ ਦੀ ਜਾਨ

Friday, Oct 30, 2026 - 12:55 PM (IST)

ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ ''ਚ ਜਾ ਵੜੀ, ਵਾਲ-ਵਾਲ ਬਚੀ 25 ਬੱਚਿਆਂ ਦੀ ਜਾਨ

ਗੋਰਾਇਆ (ਮੁਨੀਸ਼ ਬਾਵਾ)- ਥਾਣਾ ਗੋਰਾਇਆ ਦੇ ਪਿੰਡ ਢੰਡਵਾੜ ਗੇਟ ਕੋਲ ਇਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਬੱਸ ਓਵਰਸਪੀਡ ਹੋਣ ਕਾਰਨ ਬੇਕਾਬੂ ਹੋ ਕੇ ਮੋਟਰ ’ਤੇ ਲੱਗੇ ਸੋਲਰ ਪਲਾਂਟ ਵਿੱਚ ਜਾ ਵੜੀ। ਬੱਸ ਵਿੱਚ ਤਕਰੀਬਨ 25 ਸਕੂਲੀ ਬੱਚੇ ਸਵਾਰ ਸਨ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ 112 ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਮੌਕੇ ’ਤੇ ਮੌਜੂਦ ਰਾਹਗੀਰਾਂ ਅਤੇ ਲੋਕਾਂ ਨੇ ਦੱਸਿਆ ਕਿ ਬੱਸ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ: Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

PunjabKesari

ਦੂਜੇ ਪਾਸੇ ਬੱਸ ਚਾਲਕ ਰਮਨਦੀਪ ਸਿੰਘ ਪੁੱਤਰ ਤੀਰਥ ਚੰਦ ਨੇ ਦੱਸਿਆ ਕਿ ਬੱਸ ਦੀਆਂ ਬਰੇਕਾਂ ਨਹੀਂ ਲੱਗੀਆਂ, ਜਿਸ ਕਾਰਨ ਬੱਸ ਸੋਲਰ ਪਲਾਂਟ 'ਚ ਜਾ ਵੜੀ। ਉਸ ਨੇ ਦੱਸਿਆ ਕਿ ਕਰੀਬ ਅੱਧੇ ਘੰਟੇ ਬਾਅਦ ਬੱਸ ਮਾਲਕ ਮੌਕੇ ’ਤੇ ਪਹੁੰਚਿਆ ਅਤੇ ਕਾਫ਼ੀ ਜੱਦੋ-ਜ਼ਹਿਦ ਮਗਰੋਂ ਬੱਸ ਨੂੰ ਸੋਲਰ ਪਲਾਂਟ ਹੇਠੋਂ ਬਾਹਰ ਕੱਢਿਆ ਗਿਆ, ਉਸੇ ਹੀ ਬੱਸ ਦੀਆਂ ਖਿੱਚ-ਖਿੱਚ ਕੇ ਬਰੇਕਾਂ ਮਾਰੀਆਂ। ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਬੱਸ ਚਾਲਕ ਕੋਲ ਮੌਕੇ ’ਤੇ ਡਰਾਈਵਿੰਗ ਲਾਇਸੈਂਸ ਮੌਜੂਦ ਨਹੀਂ ਸੀ।

ਇਸ ਮੌਕੇ ਹਰਕੀਤ ਸਿੰਘ ਢੰਡਵਾੜ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਜਿਨ੍ਹਾਂ ਬੱਸਾਂ ਦੇ ਕਾਗਜ਼ਾਤ ਅਧੂਰੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹਾਦਸੇ ਦੌਰਾਨ ਮੋਟਰ ਮਾਲਕ ਦਾ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਕਰਵਾਈ ਜਾਵੇ। ਇਸ ਸਬੰਧੀ 112 ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਬੱਸ ਚਾਲਕ ਤੋਂ ਡਰਾਈਵਿੰਗ ਲਾਇਸੈਂਸ ਮੰਗਿਆ ਗਿਆ ਤਾਂ ਉਸ ਕੋਲ ਮੌਕੇ ’ਤੇ ਲਾਇਸੈਂਸ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

 

👇Join us on Whatsapp channel👇

 

https://whatsapp.com/channel/0029Va94hsaHAdNVur4L170e


author

shivani attri

Content Editor

Related News