ਕਾਂਗਰਸ ਸਰਕਾਰ ਵੇਲੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਗਿਆ : ਰਾਜਾ ਵੜਿੰਗ

Thursday, Dec 15, 2022 - 01:02 AM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਲਾਭ ਦਿੱਤੇ ਜਾਣ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ ਹੈ। ਮੰਤਰੀ ਭੁੱਲਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਪਿਛਲੀ ਕਾਂਗਰਸ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਵੜਿੰਗ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਟਰਾਂਸਪੋਰਟ ਦੇ ਹਿੱਤ ’ਚ ਸਾਰੇ ਰੂਟ ਵਾਪਸ ਲੈ ਲਏ ਸਨ। ਇਸ ਸਬੰਧੀ ਉਨ੍ਹਾਂ ਦਸਤਾਵੇਜ਼ ਵੀ ਪੇਸ਼ ਕੀਤੇ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਲਤੀਫ਼ਪੁਰਾ (ਜਲੰਧਰ) ’ਚ ਪ੍ਰਭਾਵਿਤ ਪਰਿਵਾਰਾਂ ਨੂੰ ਲੈ ਕੇ ‘ਆਪ’ ਸਰਕਾਰ ਨੇ ਕੀਤਾ ਵੱਡਾ ਐਲਾਨ

ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਚੰਡੀਗੜ੍ਹ ਲਈ ਬੱਸਾਂ ਚਲਾਉਣ ਬਾਰੇ ਵੜਿੰਗ ਨੇ ਕਿਹਾ ਕਿ ਇਸ ਨੀਤੀ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਸੀ ਕਿਉਂਕਿ ਇਸ ਨਾਲ ਸਭ ਤੋਂ ਵੱਧ ਬਾਦਲਾਂ ਦੀ ਟਰਾਂਸਪੋਰਟ ਪ੍ਰਭਾਵਿਤ ਹੋਣੀ ਸੀ, ਜਿਨ੍ਹਾਂ ਦਾ ਕੇਂਦਰ ’ਚ ਭਾਜਪਾ ਨਾਲ ਗਠਜੋੜ ਸੀ, ਜਿਸ ਕਾਰਨ ਉਨ੍ਹਾਂ ਨੇ ਕੇਂਦਰ ਤੋਂ ਇਸ ਨੀਤੀ ਨੂੰ ਮਨਜ਼ੂਰੀ ਨਹੀਂ ਮਿਲਣ ਦਿੱਤੀ। ਸੂਬਾ ਕਾਂਗਰਸ ਪ੍ਰਧਾਨ ਨੇ ਭੁੱਲਰ ਤੋਂ ਪੁੱਛਿਆ ਕਿ ਕਿਹੜੀ ਸਰਕਾਰ ਜਾਂ ਕਿਸ ਮੰਤਰੀ ਨੇ ਰੂਟਾਂ ਦੇ ਵਧੇ ਪਰਮਿਟ ਰੱਦ ਕਰਕੇ ਸਰਕਾਰੀ ਖਜ਼ਾਨੇ ’ਚ ਵਾਧਾ ਕੀਤਾ ਸੀ, ਜਦਕਿ ਵੜਿੰਗ ਦੇ ਕਾਰਜਕਾਲ ਦੌਰਾਨ ਟਰਾਂਸਪੋਰਟ ’ਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਉਸ ਦੀ ਅਦਾਇਗੀ ਕਰਨੀ ਪਈ ਸੀ। ਉਨ੍ਹਾਂ ਨੇ ਭੁੱਲਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਇਜਾਜ਼ਤ ਨਾ ਦੇਣ ਦਾ ਵੀ ਚੇਤਾ ਕਰਵਾਇਆ, ਜਿਸ ਦੇ ਕਾਰਨਾਂ ਤੋਂ ਲੋਕ ਚੰਗੀ ਤਰ੍ਹਾਂ ਜਾਣੂ ਹਨ, ਜਿਸ ਨੀਤੀ ਤੋਂ ਬਾਦਲਾਂ ਨੂੰ ਸਿੱਧਾ ਫਾਇਦਾ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਕਿਸਾਨ ਭਲਕੇ ਟੋਲ ਪਲਾਜ਼ਾ ਕਰਨਗੇ ਬੰਦ, ਪੜ੍ਹੋ Top 10


Manoj

Content Editor

Related News