ਪ੍ਰਿੰਯਕਾ ਗਾਂਧੀ ਦਾ ਸਿਆਸੀ ਵਿਰੋਧੀਆਂ ’ਤੇ ਤੰਜ, ਕਿਹਾ- PM ਮੋਦੀ ਵੱਡੇ ਮੀਆਂ, ਕੇਜਰੀਵਾਲ ਛੋਟੇ ਮੀਆਂ
Thursday, Feb 17, 2022 - 03:13 PM (IST)
ਪਠਾਨਕੋਟ (ਵੈੱਬ ਡੈਸਕ) - ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਪਠਾਨਕੋਟ ਪਹੁੰਚੇ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ, ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਈ ਨਿਸ਼ਾਨੇ ਸਾਧੇ। ਉਨ੍ਹਾਂ ਨੇ ਪੀ.ਐੱਮ ਮੋਦੀ ਨੂੰ ਵੱਡੇ ਮੀਆਂਅਤੇ ਕੇਜਰੀਵਾਲ ਨੂੰ ਛੋਟੇ ਮੀਆਂ ਕਿਹਾ ਹੈ। ਪ੍ਰਿਅੰਕਾ ਨੇ ਕਿਹਾ ਕਿ ਪੰਜਾਬੀਅਤ ਇਕ ਜਜ਼ਬਾ ਹੈ। ਪੰਜਾਬੀਅਤ ’ਚ ਸੇਵਾ, ਸਚਾਈ ਅਤੇ ਮਿਹਨਤ ਹੈ, ਜੋ ਕਦੇ ਕਿਸੇ ਦੇ ਅੱਗੇ ਨਹੀਂ ਝੁਕਦੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਕੇਂਦਰ ਦੀ ਮੋਦੀ ਸਰਕਾਰ ’ਤੇ ਸ਼ਬਦੀ ਹਮਲਾ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਦੇਸ਼ ’ਚ ਅਮੀਰਾਂ ਲਈ ਸਰਕਾਰ ਚੱਲ ਰਹੀ ਹੈ। ਇਨ੍ਹਾਂ ਨੇ ਨੋਟਬੰਦੀ ਕੀਤੀ। ਮੋਦੀ ਸਰਕਾਰ ਦੇ ਸਮੇਂ ਛੋਟੇ ਵਪਾਰੀ ਬਹੁਤ ਪਰੇਸ਼ਾਨ ਹਨ। ਕੇਂਦਰ ਸਰਕਾਰ ਨੇ ਛੋਟੇ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਕੇਂਦਰ ਸਰਕਾਰ ’ਤੇ ਪ੍ਰਿਅੰਕਾ ਗਾਂਧੀ ਨੇ ਤੰਜ ਕੱਸਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਦਿੱਤਾ ਜਾਣ ਵਾਲਾ ਰੁਜ਼ਗਾਰ ਕਿਥੇ ਹੈ?
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਕੇਜਰੀਵਾਲ ਕਿਸੇ ਦੇ ਵੀ ਸਾਹਮਣੇ ਸਿਆਸਤ ਅਤੇ ਸੱਤਾ ਹਾਸਲ ਕਰਨ ਲਈ ਝੁਕ ਜਾਂਦੇ ਹਨ। ਕੇਜਰੀਵਾਲ ਡਰੱਗ ਮਾਫੀਆ ਦੇ ਸਾਹਮਣੇ ਵੀ ਝੁਕ ਗਏ ਹਨ। ਇਹ ਲੋਕ ਸੱਤਾ ’ਚ ਆਉਣ ਲਈ ਕੁਝ ਵੀ ਕਰ ਸਕਦੇ ਹਨ। ਕੇਜਰੀਵਾਲ ਨੇ ਦਿੱਲੀ ’ਚ ਸਿਰਫ਼ 440 ਲੋਕਾਂ ਨੂੰ ਹੀ ਨੌਕਰੀਆਂ ਦਿੱਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ
ਮੁੱਖ ਮੰਤਰੀ ਚੰਨੀ ਦੀ ਤਾਰੀਫ਼ ਕਰਦੇ ਹੋਏ ਪ੍ਰਿੰਯਕਾ ਗਾਂਧੀ ਨੇ ਕਿਹਾ ਕਿ ਚੰਨੀ ਨੇ 111 ਦਿਨਾਂ ’ਚ ਉਹ ਕੰਮ ਕੀਤੇ, ਜੋ ਕਿਸੇ ਹੋਰ ਮੁੱਖ ਮੰਤਰੀ ਨੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਨੇ 6 ਹਜ਼ਾਰ, 400 ਕਰੋੜ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ, 1500 ਕਰੋੜ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਕਿਸਾਨਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ, ਬਿਜਲੀ ਦੇ ਰੇਟ 3 ਰੁਪਏ ਪ੍ਰਤੀ ਯੂਨਿਟ ਤੱਕ ਲਿਆਂਦੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪੰਜਾਬ 'ਚ ਅੱਜ ਸਭ ਤੋਂ ਵੱਡੀ ਸਮੱਸਿਆ ਮਹਿੰਗਾਈ ਤੇ ਰੁਜ਼ਗਾਰ ਹੈ। ਇਸ ਲਈ ਸੂਬੇ ਨੂੰ ਇਕ ਅਜਿਹੀ ਸਰਕਾਰ ਚਾਹੀਦੀ ਹੈ, ਜੋ ਲੋਕਾਂ ਨੂੰ ਰੁਜ਼ਗਾਰ ਦੇਵੇ। ਕਾਂਗਰਸ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੀ ਹੈ ਅਤੇ ਕਰ ਵੀ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਕੇਂਦਰ ਸਰਕਾਰ ਨੇ ਕਿਸਾਨਾਂ ਲਈ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਿਆਂਦੇ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਹਜ਼ਾਰਾਂ ਦੇ ਕਰੀਬ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਸਨ। ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ’ਚ ਮੋਦੀ ਕਿਸਾਨਾਂ ਨੂੰ ਮਿਲਣ ਲਈ ਆਪਣੇ ਘਰ ਤੋਂ ਬਾਹਰ ਤੱਕ ਨਹੀਂ ਨਿਕਲੇ। ਪ੍ਰਿੰਯਕਾ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਕਰਕੇ ਕਿਸਾਨ ਇਕ ਸਾਲ ਲਈ ਸਰਹੱਦਾਂ ’ਤੇ ਜਾ ਕੇ ਬੈਠੇ ਰਹੇ। ਵਿਰੋਧੀ ਪਾਰਟੀਆਂ ਨੂੰ ਲਪੇਟੇ ’ਚ ਲੈਂਦੇ ਹੋਏ ਪ੍ਰਿੰਯਕਾ ਗਾਂਧੀ ਨੇ ਕਿਹਾ ਕਿ ਸਭ ਨੂੰ ਸਿਆਸਤ ਕਰਨ ਦੀ ਪਈ ਹੋਈ ਹੈ। ਕੋਈ ਪਾਰਟੀ ਵਿਕਾਸ ਦੇ ਬਾਰੇ ਗੱਲ ਨਹੀਂ ਕਰਦੀ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ