ਜਾਖੜ ਦੇ ਹੱਕ ''ਚ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ

Tuesday, May 14, 2019 - 06:53 PM (IST)

ਜਾਖੜ ਦੇ ਹੱਕ ''ਚ ਪ੍ਰਿਅੰਕਾ ਗਾਂਧੀ ਦਾ ਰੋਡ ਸ਼ੋਅ

ਪਠਾਨਕੋਟ : ਕਾਂਗਰਸ ਦੀ ਰਾਸ਼ਟਰੀ ਸਕੱਤਰ ਪ੍ਰਿਅੰਕਾ ਗਾਂਧੀ ਮੰਗਲਵਾਰ ਨੂੰ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ। ਇਸ ਦੌਰਾਨ ਪ੍ਰਿਅੰਕਾ ਗਾਂਧੀ ਵਲੋਂ ਜਾਖੜ ਦੇ ਹੱਕ ਵਿਚ ਪਠਾਨਕੋਟ 'ਚ ਰੋਡ ਸ਼ੋਅ ਕੀਤਾ ਗਿਆ। ਇਸ ਰੋਡ ਸ਼ੋਅ ਵਿਚ ਪ੍ਰਿਅੰਕਾ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਕਾਂਗਰਸ ਦੇ ਹੋਰ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। 

PunjabKesari
ਇਹ ਰੋਡ ਸ਼ੋਅ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਕੀਤਾ ਗਿਆ ਜੋ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਤੋਂ ਹੁੰਦੇ ਹੋਇਾ ਵਾਲਮੀਕਿ ਚੌਕ 'ਚ ਸਮਾਮਤ ਹੋਇਆ। ਇਸ ਦੌਰਾਨ ਜਨਤਾ ਵਲੋਂ ਵੱਡੀ ਗਿਣਤੀ ਵਿਚ ਰੋਡ ਸ਼ੋਅ 'ਚ ਸ਼ਾਮਲ ਹੋ ਕੇ ਕਾਂਗਰਸ ਨੂੰ ਸਮਰਥਨ ਕੀਤਾ ਗਿਆ।


author

Gurminder Singh

Content Editor

Related News