ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

Saturday, Nov 07, 2026 - 07:06 PM (IST)

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਦੇ ਪੰਜਾਬ ਦੌਰੇ ਸ਼ੁਰੂ ਹੋ ਚੁੱਕੇ ਹਨ। ਇਸੇ ਦੌਰਾਨ ਹੁਣ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਦੇ ਵੀ ਜਲਦ ਪੰਜਾਬ ਆਉਣ ਦੀ ਚਰਚਾ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਦੇ ਦੌਰੇ ਦੀਆਂ ਸੰਭਾਵਨਾਵਾਂ ਬਾਰੇ ਪਾਰਟੀ ਅੰਦਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 4 ਨਵੰਬਰ ਨੂੰ ਰਾਹੁਲ ਗਾਂਧੀ ਨੇ ਸੰਗਰੂਰ 'ਚ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕੀਤਾ ਸੀ। ਇਸ ਰੈਲੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ ਜਿਹਾ ਰਹੇਗਾ ਮੌਸਮ

ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਦੌਰੇ ਦੀ ਤਾਰੀਖ਼ ਅਤੇ ਸਥਾਨ ਤੈਅ ਨਹੀਂ ਹੋਏ ਹਨ। ਇਹ ਵੀ ਵਿਚਾਰ ਕੀਤਾ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਪੰਜਾਬ ਦੇ ਮਾਝਾ, ਮਾਲਵਾ ਜਾਂ ਦੋਆਬਾ ਖੇਤਰ ਵਿੱਚੋਂ ਕਿਸ ਇਲਾਕੇ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦੇ ਦੌਰੇ ਨੂੰ ਲੈ ਕੇ ਮੁੱਢਲੀ ਪੱਧਰ 'ਤੇ ਚਰਚਾ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਇਸ ਸਬੰਧੀ ਸਥਿਤੀ ਸਪੱਸ਼ਟ ਹੋ ਸਕਦੀ ਹੈ। ਕਾਂਗਰਸ ਵੱਲੋਂ ਉਨ੍ਹਾਂ ਦੇ ਦੌਰੇ ਦੌਰਾਨ ਰੈਲੀ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਦੇ ਦੌਰੇ ਰਾਹੀਂ ਵੀ ਪੰਜਾਬ 'ਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾਇਆ ਜਾਵੇ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦਾ PGI 'ਚ ਹੋ ਰਿਹਾ ਪੋਸਟਮਾਰਟਮ, ਪੜ੍ਹੋ ਕੀ ਰਿਹਾ ਦੇਰੀ ਦਾ ਕਾਰਨ (ਵੀਡੀਓ)

ਉਧਰ, ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵਿਤ ਦੌਰੇ ਦੀਆਂ ਤਿਆਰੀਆਂ ਦੀ ਵੀ ਚਰਚਾ ਹੈ। ਅਜਿਹੇ 'ਚ ਇਹ ਦੇਖਣਾ ਅਹਿਮ ਹੋਵੇਗਾ ਕਿ ਪ੍ਰਿਅੰਕਾ ਗਾਂਧੀ ਦਾ ਪੰਜਾਬ ਦੌਰਾ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਹੁੰਦਾ ਹੈ ਜਾਂ ਬਾਅਦ 'ਚ। ਪੰਜਾਬ 'ਚ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਵੀ ਸੂਬੇ ਦਾ ਦੌਰਾ ਕਰ ਚੁੱਕੀ ਹੈ। ਇਸ ਕਾਰਨ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਫਿਲਹਾਲ ਪ੍ਰਿਅੰਕਾ ਗਾਂਧੀ ਦੇ ਦੌਰੇ ਦੀ ਅਧਿਕਾਰਤ ਤਾਰੀਖ਼ ਅਤੇ ਸਥਾਨ ਦਾ ਐਲਾਨ ਹੋਣਾ ਬਾਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News