ਮੋਗਾ ਦੇ ਬੱਸ ਸਟੈਂਡ ਅੰਦਰ ਲਿਖੇ ਮਿਲੇ ਖ਼ਾਲਿਸਤਾਨ ਪੱਖੀ ਨਾਅਰੇ, CCTV 'ਚ ਕੈਦ ਹੋਏ 2 ਸ਼ੱਕੀ

06/02/2023 12:26:11 PM

ਮੋਗਾ (ਗੋਪੀ, ਵੈੱਬ ਡੈਸਕ) : ਮੋਗਾ ਵਿਖੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮੋਗਾ ਦੇ ਬੱਸ ਸਟੈਂਡ ਦੇ ਅੰਦਰ ਕੰਧ 'ਤੇ ਅਤੇ ਇਕ ਕਾਊਂਟਰ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਲਿਖੇ ਗਏ ਹਨ। ਸੂਚਨਾ ਮਿਲਣ 'ਤੇ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬੱਸ ਸਟੈਂਡ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ 2 ਸ਼ੱਕੀ ਵਿਅਕਤੀ ਵੀ ਕੈਦ ਹੋਏ ਹਨ।

ਇਹ ਵੀ ਪੜ੍ਹੋ- ਕੈਨੇਡਾ ਦਾ ਵੀਜ਼ਾ ਲੱਗਣ ਦੇ ਚਾਅ 'ਚ ਦਿੱਤੇ 27 ਲੱਖ, ਸੱਚ ਸਾਹਮਣੇ ਆਉਣ 'ਤੇ ਹੱਕਾ-ਬੱਕਾ ਰਹਿ ਗਿਆ ਨੌਜਵਾਨ

ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਸੀ. ਸੀ. ਟੀ. ਵੀ. 'ਚ ਨਜ਼ਰ ਆ ਰਹੇ ਵਿਅਕਤੀਆਂ ਵੱਲੋਂ ਇਸ ਨੂੰ ਅੰਜਾਮ ਦਿੱਤਾ ਗਿਆ ਹੈ ਜਾਂ ਨਹੀਂ। ਪੁਲਸ ਵੱਲੋਂ ਹੋਰ ਵੀ ਕਈ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਪੁਲਸ ਵੱਲੋਂ ਘੱਲੂਘਾਰਾ ਹਫ਼ਤੇ ਦੇ ਚੱਲਦਿਆਂ ਸੂਬੇ ਭਰ 'ਚ ਸੁਰੱਖਿਆ ਵਧਾਈ ਗਈ ਹੈ ਤਾਂ ਜੋ ਕਿਸੇ ਵਿਅਕਤੀ ਵੱਲੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਨੇ ਕੀਤਾ ਜਾ ਸਕੇ ਪਰ ਸ਼ਰਾਰਤੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto