ਬਠਿੰਡਾ 'ਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਕੰਧ 'ਤੇ ਲਿਖੇ ਗਏ ਖਾਲਿਸਤਾਨੀ ਨਾਅਰੇ

Wednesday, Oct 19, 2022 - 03:55 PM (IST)

ਬਠਿੰਡਾ 'ਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਕੰਧ 'ਤੇ ਲਿਖੇ ਗਏ ਖਾਲਿਸਤਾਨੀ ਨਾਅਰੇ

ਬਠਿੰਡਾ (ਵਿਜੇ ਵਰਮਾ) : ਬਠਿੰਡਾ ਦੇ ਥਰਮਲ ਪਲਾਂਟ ਦੀ ਕੰਧ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਕੰਧ 'ਤੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਹਨ। ਜਿਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਥਾਂ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਫਿਰੋਜ਼ਪੁਰ ਵਿਖੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਦੀਪਕ ਟੀਨੂੰ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਮਾਮਲਾ

PunjabKesari

ਇਸ ਸੰਬੰਧੀ ਗੱਲ ਕਰਦਿਆਂ ਐੱਸ. ਐੱਚ. ਓ. ਹਰਜੋਤ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੇ ਨਾਅਰੇ ਲਿਖਣ ਵਾਲੇ ਸ਼ਰਾਰਤੀ ਅਨਸਰਾਂ ਦੀ ਭਾਲ ਲਈ ਉਕਤ ਜਗ੍ਹਾ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਇਸ ਨੂੰ ਅੰਜਾਮ ਦਿੱਤਾ ਗਿਆ ਹੈ ਨੂੰ , ਜਲਦ ਕਾਬੂ ਕਰ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗੀ। ਫਿਲਹਾਲ ਬਠਿੰਡਾ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਠਿੰਡਾ ਦੇ ਨਹਿਰੀ ਵਿਭਾਗ ਦੇ ਦਫ਼ਤਰ ਦੇ ਬਾਹਰ ਵੀ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News