ਮਾਲਵੇ ਦੇ ਪ੍ਰਸਿੱਧ ਮੰਦਰ ਮਾਈਸਰਖਾਨਾ ਦੀਆਂ ਕੰਧਾਂ ’ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

Friday, May 19, 2023 - 11:37 AM (IST)

ਮਾਲਵੇ ਦੇ ਪ੍ਰਸਿੱਧ ਮੰਦਰ ਮਾਈਸਰਖਾਨਾ ਦੀਆਂ ਕੰਧਾਂ ’ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ

ਮੌੜ ਮੰਡੀ (ਪ੍ਰਵੀਨ) : ਮਾਲਵੇ ਦੇ ਪ੍ਰਸਿੱਧ ਮੰਦਰ ਮਾਤਾ ਮਾਈਸਰਖਾਨਾ ਦੀਆਂ ਕੰਧਾਂ ’ਤੇ ਲਿਖੇ ਖ਼ਾਲਿਸਤਾਨੀ ਨਾਅਰਿਆਂ ਨੇ ਪੁਲਸ ਪ੍ਰਸ਼ਾਸਨ ਨੂੰ ਚਿੰਤਤ ਕਰਦਿਆਂ ਇਲਾਕੇ ਅੰਦਰ ਦਹਿਸ਼ਤ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਬੁੱਧਵਾਰ ਦੀ ਰਾਤ ਨੂੰ ਮਾਲਵਾ ਪ੍ਰਾਂਤੀਆ ਬ੍ਰਾਹਮਣ ਸਭਾ ਦੇ ਮੰਦਰ ਅਤੇ ਸਵਰਨਕਾਰ ਮੰਦਰ ਦੀਆਂ ਕੰਧਾਂ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਖ਼ਾਲਿਸਤਾਨੀ ਨਾਅਰੇ ਲਿਖੇ ਗਏ, ਜਿਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਅਤੇ ਤੁਰੰਤ ਹੀ ਇਨ੍ਹਾਂ ਨਾਅਰਿਆਂ ’ਤੇ ਪੇਂਟ ਕੀਤਾ ਗਿਆ।

ਇਹ ਵੀ ਪੜ੍ਹੋ- ਕੁਦਰਤ ਦਾ ਕਹਿਰ! ਤੇਜ਼ ਝੱਖੜ ਦੀ ਲਪੇਟ 'ਚ ਆਉਣ ਕਾਰਨ ਕਿਸਾਨ ਤੇ ਮਜ਼ਦੂਰ ਦੀ ਮੌਤ 

ਮਾਮਲੇ ਨੂੰ ਲੈ ਕੇ ਥਾਣਾ ਕੋਟਫੱਤਾ ਦੀ ਪੁਲਸ ਵੱਲੋਂ ਗੰਭੀਰਤਾ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪਿੰਡ ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦਾ ਪਿੰਡ ਅਤੇ ਇਸੇ ਪਿੰਡ ’ਚ ਮਾਲਵੇ ਦੇ ਪ੍ਰਸਿੱਧ ਮੰਦਰ ਤੇ ਇਸ ਤਰ੍ਹਾਂ ਦੇ ਨਾਅਰੇ ਲਿਖਣਾ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਚੁਣੌਤੀ ਦੇਣ ਵਾਲੀ ਗੱਲ ਹੈ। ਹੁਣ ਦੇਖਣਾ ਇਹ ਹੈ ਕਿ ਪੁਲਸ ਪ੍ਰਸ਼ਾਸਨ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਇਨ੍ਹਾਂ ਲੋਕਾਂ ਤਕ ਪੁੱਜਣ ’ਚ ਸਫ਼ਲ ਹੁੰਦਾ ਹੈ ਜਾਂ ਨਹੀਂ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾ ਰਹੇ 2 ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News