CM ਮਾਨ ਨੇ ਕੀਤਾ ਐਲਾਨ- ਸੁਚੱਜੀ ਯੋਜਨਾਬੰਦੀ ਲਾਗੂ ਕਰਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲ

Thursday, Jul 28, 2022 - 09:31 PM (IST)

CM ਮਾਨ ਨੇ ਕੀਤਾ ਐਲਾਨ- ਸੁਚੱਜੀ ਯੋਜਨਾਬੰਦੀ ਲਾਗੂ ਕਰਕੇ ਸੇਮ ਦੀ ਸਮੱਸਿਆ ਦਾ ਕੀਤਾ ਜਾਵੇਗਾ ਪੱਕਾ ਹੱਲ

ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਮਾਲਵੇ ਖਿੱਤੇ 'ਚੋਂ ਸੇਮ ਦੀ ਸਮੱਸਿਆ ਦੇ ਪੂਰੀ ਤਰ੍ਹਾਂ ਖਾਤਮੇ ਲਈ ਸੁਚੱਜੀ ਯੋਜਨਾਬੰਦੀ ਕਰੇਗੀ। ਮੁੱਖ ਮੰਤਰੀ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੁਲਿਆਂਵਾਲੀ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਨਾਲ ਪੂਰੇ ਰਾਜ 'ਚੋਂ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੰਗੀ ਪੱਧਰ 'ਤੇ ਇਸ ਪ੍ਰਾਜੈਕਟ ਉਤੇ ਕੰਮ ਕਰੇਗੀ ਤਾਂ ਜੋ ਸੇਮ ਕਾਰਨ ਹੋਣ ਵਾਲੇ ਨੁਕਸਾਨ ਨੂੰ ਤੁਰੰਤ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਸੇਮ ਦੀ ਸਮੱਸਿਆ ਦੇ ਛੇਤੀ ਤੋਂ ਛੇਤੀ ਸਥਾਈ ਹੱਲ ਲਈ ਵਚਨਬੱਧ ਹੈ।

ਖ਼ਬਰ ਇਹ ਵੀ : ਸੁਖਬੀਰ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ, ਉਥੇ ਕੈਬਨਿਟ ਮੀਟਿੰਗ 'ਚ ਅਹਿਮ ਫ਼ੈਸਲਿਆਂ 'ਤੇ ਮੋਹਰ, ਪੜ੍ਹੋ TOP 10

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਖੇਤਾਂ 'ਚ ਪਾਣੀ ਭਰਨ ਦੀ ਇਸ ਸਮੱਸਿਆ ਤੋਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਕਿਉਂਕਿ ਸੂਬਾ ਸਰਕਾਰ ਸੁਚੱਜੀ ਯੋਜਨਾਬੰਦੀ ਕਰਕੇ ਇਸ ਨੂੰ ਬਾਰੀਕਬੀਨੀ ਨਾਲ ਲਾਗੂ ਕਰੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਇਸ ਸਮੱਸਿਆ ਨੂੰ ਛੇਤੀ ਤੋਂ ਛੇਤੀ ਖਤਮ ਕਰਨ ਲਈ ਸੰਕਲਪਬੱਧ ਹੈ। ਭਗਵੰਤ ਮਾਨ ਨੇ ਇਸ ਮੌਕੇ ਅਧਿਕਾਰੀਆਂ ਨੂੰ ਪੰਜਾਬ ਨੂੰ ਸੇਮ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਦੇ ਨਿਪਟਾਰੇ ਵਿੱਚ ਕੋਈ ਵੀ ਅੜਿੱਕਾ ਨਾ ਆਉਣ ਦਿੱਤਾ ਜਾਵੇ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ 'ਚ ਪਾਣੀ ਭਰਨ ਅਤੇ ਸੇਮ ਦੀ ਇਹ ਸਮੱਸਿਆ ਬਹੁਤ ਪੁਰਾਣੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਦੇ ਹੱਲ ਲਈ ਪਹਿਲਾਂ ਕੋਈ ਯਤਨ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ ਹੈ। ਪਿਛਲੀਆਂ ਸਰਕਾਰਾਂ 'ਤੇ ਹੱਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁਸ਼ਕਿਲ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਇਹ ਸਮੱਸਿਆ ਅੱਜ ਗੰਭੀਰ ਰੂਪ ਅਖਤਿਆਰ ਕਰ ਗਈ। ਸਾਬਕਾ ਸਰਕਾਰਾਂ ਦੀ ਨੁਕਸਦਾਰ ਯੋਜਨਾਬੰਦੀ ਅਤੇ ਉਸ ਨੂੰ ਅੱਧਾ-ਅਧੂਰਾ ਲਾਗੂ ਕੀਤਾ ਜਾਣਾ ਹੀ ਇਸ ਸਮੱਸਿਆ ਦੀ ਜੜ੍ਹ ਬਣਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਮਦਦ ਲਈ ਹਰ ਹੀਲਾ ਵਰਤੇਗੀ।

ਇਹ ਵੀ ਪੜ੍ਹੋ : ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 2 ਕਾਰਾਂ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਫੜੀ, 2 ਕਾਬੂ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਜ ਦੇ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਛੇਤੀ ਤੋਂ ਛੇਤੀ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਜਾਵੇਗਾ। ਕਿਸਾਨਾਂ ਨੂੰ ਇਸ ਸੰਕਟ 'ਚੋਂ ਕੱਢਣ ਲਈ ਸੂਬਾ ਸਰਕਾਰ ਹਰ ਕੋਸ਼ਿਸ਼ ਕਰੇਗੀ ਅਤੇ ਇਸ ਮੁਸ਼ਕਿਲ ਸਮੇਂ ਵਿੱਚ ਰਾਜ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ। ਆਪਣੇ ਸੰਬੋਧਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ ਅਤੇ ਇਸ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਸਰਕਾਰ ਲੋਕਾਂ ਦੀ ਹਰ ਜ਼ਰੂਰਤ ਤੋਂ ਜਾਣੂ ਹੈ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਯੋਗ ਹੱਲ ਲੱਭਣ ਲਈ ਉਪਰਾਲੇ ਕਰ ਰਹੀ ਹੈ। ਰਾਜ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ਵੀ ਉਠਾਇਆ ਗਿਆ ਹੈ। ਮਾਨ ਨੇ ਆਸ ਪ੍ਰਗਟਾਈ ਕਿ ਇਸ ਸਮੱਸਿਆ ਦਾ ਵੀ ਜਲਦ ਹੱਲ ਹੋ ਜਾਵੇਗਾ।

PunjabKesari

ਇਹ ਵੀ ਪੜ੍ਹੋ : ਭਾਰਤੀ ਵਿਲੱਖਣ ਪਛਾਣ ਅਥਾਰਟੀ ਵੱਲੋਂ 'ਆਧਾਰ' ਦੀ ਵਰਤੋਂ ਨੂੰ ਸਰਲ ਬਣਾਉਣ ਸਬੰਧੀ ਰਾਜ ਪੱਧਰੀ ਵਰਕਸ਼ਾਪ ਆਯੋਜਿਤ

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News