ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਤੇ ਦਿੱਲੀ ਸਰਕਾਰ ਦੀ ਲਾਪ੍ਰਵਾਹੀ ਕਾਰਨ ਉੱਭਰੀ : ਮਨੀਸ਼ ਤਿਵਾੜੀ
Thursday, Nov 18, 2021 - 11:37 AM (IST)
ਜਲੰਧਰ (ਧਵਨ) : ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ’ਚ ਪ੍ਰਦੂਸ਼ਣ ਦੀ ਸਮੱਸਿਆ ਕੇਂਦਰ ਅਤੇ ਦਿੱਲੀ ਸਰਕਾਰ ਦੀ ਲਾਪਰਵਾਹੀ ਕਾਰਨ ਆਈ ਹੈ ਅਤੇ ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ। ਮਨੀਸ਼ ਤਿਵਾੜੀ ਨੇ ਬੰਗਾ ’ਚ 4 ਕਰੋੜ ਦੀ ਰਾਸ਼ੀ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਵਿਕਾਸ ਕੰਮਾਂ ਨੂੰ ਸ਼ੁਰੂ ਕਰਨ ਲਈ ਨੀਂਹ-ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਬੰਗਾ ’ਚ ਬਰਸਾਤੀ ਪਾਣੀ ਦੀ ਸਮੱਸਿਆ ਦਾ ਸਾਹਮਣਾ ਲੋਕਾਂ ਨੂੰ ਕਾਫੀ ਸਮੇਂ ਤੋਂ ਕਰਨਾ ਪੈ ਰਿਹਾ ਸੀ, ਜਿਸ ਦਾ ਸਥਾਈ ਤੌਰ ’ਤੇ ਹੱਲ ਕਰਨ ਲਈ ਸਟਾਮ ਸੀਵਰੇਜ ਦਾ ਕੰਮ 1.93 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਹੈ। ਇਸ ਤਰ੍ਹਾਂ ਸੀਵਰੇਜ ਪਾਉਣ ਦਾ ਕੰਮ ਵੀ 1.69 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ’ਚ ਪੁਲਸ ਨੇ ਬੇਰਹਿਮੀ ਨਾਲ ਕੁੱਟੇ ਸਫ਼ਾਈ ਕਰਮਚਾਰੀ
ਤਿਵਾੜੀ ਨੇ ਦੱਸਿਆ ਕਿ ਉਨ੍ਹਾਂ 2019 ’ਚ ਲੋਕ ਸਭਾ ’ਚ ਪ੍ਰਦੂਸ਼ਣ ਦਾ ਮਾਮਲਾ ਚੁੱਕਿਆ ਸੀ। ਉਨ੍ਹਾਂ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਸੀ ਕਿ ਹਵਾ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ ਸਗੋਂ ਇਸ ਦਾ ਸਥਾਈ ਹੱਲ ਕੱਢਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਤਿੰਨਾਂ ਬਿੱਲਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਨੂੰ ਵਿਧਾਨ ਸਭਾ ’ਚ ਰੱਦ ਕੀਤਾ ਹੋਇਆ ਹੈ। ਇਸ ਮੌਕੇ ਪੰਜਾਬ ਲਾਰਜ ਇੰਡਸਟਰੀ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਜ਼ਿਲਾ ਯੋਜਨਾ ਬੋਰਡ ਦੇ ਸਤਬੀਰ ਸਿੰਘ ਪੱਲੀਝਿੱਕੀ ਅਤੇ ਹੋਰ ਨੇਤਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਚੰਨੀ ਸਰਕਾਰ ਰਾਖਵੇਂਕਰਨ ਦੇ ਮੁੱਦੇ ਦਾ ਮਜ਼ਬੂਤੀ ਨਾਲ ਹਾਈਕੋਰਟ ’ਚ ਬਚਾਅ ਕਰੇ : ਮਨੀਸ਼ ਤਿਵਾੜੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ