ਪ੍ਰਕਾਸ਼ ਸਿੰਘ ਬਾਦਲ ਨੂੰ ਦੱਸੀਆਂ ਜਲੰਧਰ ਦੀਆਂ ਸਮੱਸਿਆਵਾਂ : ਰਾਜਪਾਲ

08/02/2017 6:52:07 PM

ਜਲੰਧਰ(ਬੁਲੰਦ)— ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਪੰਜਾਬ ਦੇ ਵਰਕਰਾਂ ਨੂੰ ਮਿਲਣ ਲਈ ਦੋ ਰੋਜ਼ਾ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ। ਮੰਗਲਵਾਰ ਨੂੰ ਜਲੰਧਰ ਜ਼ੋਨ 2 ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਲੰਧਰ ਵਿਚ ਅਕਾਲੀ ਦਲ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੇ ਬਾਦਲ ਨੂੰ ਦੱਸਿਆ ਕਿ ਕਾਂਗਰਸ ਸਰਕਾਰ ਆਉਣ ਦੇ ਬਾਅਦ ਤੋਂ ਹੀ ਜਲੰਧਰ ਦੇ ਸਾਰੇ ਵਿਕਾਸ ਦੇ ਕੰਮ ਠੱਪ ਪਏ ਹਨ ਅਤੇ ਲੋਕ ਤੰਗੀ ਝੱਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਪੁਲਸ ਦਾ ਨਾਜਾਇਜ਼ ਇਸਤੇਮਾਲ ਕਰਕੇ ਅਤੇ ਗੁੰਡਿਆਂ ਦੇ ਜ਼ਰੀਏ ਅਕਾਲੀ ਵਰਕਰਾਂ 'ਤੇ ਕੀਤੇ ਜਾ ਰਹੇ ਜ਼ੁਲਮਾਂ ਬਾਰੇ ਵੀ ਸ. ਬਾਦਲ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ ਤੇ ਅਜੀਤ ਸਿੰਘ ਤੇ ਕਸ਼ਮੀਰ ਸਿੰਘ ਵੀ ਮੌਜੂਦ ਸਨ।


Related News