ਮੁੱਖ ਮੰਤਰੀ ਨਾਲ ਮੀਟਿੰਗ ਕਰਕੇ NRI ਭਰਾਵਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ : ਧਾਲੀਵਾਲ
Sunday, May 07, 2023 - 10:28 AM (IST)
ਜਲੰਧਰ (ਜ. ਬ.)- ਯੂ. ਕੇ. ਨਿਵਾਸੀ ਪ੍ਰਸਿੱਧ ਉਦਯੋਗਪਤੀ ਰਵਿੰਦਰ ਸਿੰਘ ਪਵਾਰ ਵਲੋਂ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪਵਾਰ ਨੇ ਕੈਬਨਿਟ ਮੰਤਰੀ ਨੂੰ ਐੱਨ. ਆਰ. ਆਈ. ਵੀਰਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਜ਼ਮੀਨ ਜਾਇਦਾਦਾਂ ਸਬੰਧੀ ਮਾਮਲਿਆਂ ਵਿਚ ਹੁੰਦੀ ਖੱਜਲ-ਖੁਆਰੀ ਤੋਂ ਜਾਣੂੰ ਕਰਵਾਇਆ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤੇਜ਼ ਰਫ਼ਤਾਰ ਕਾਰ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ
ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਰਵਿੰਦਰ ਸਿੰਘ ਪਵਾਰ ਨੂੰ ਭਰੋਸਾ ਦਿੱਤਾ ਕਿ ਉਹ ਐੱਨ. ਆਰ. ਆਈ. ਵੀਰਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਐੱਨ. ਆਰ. ਆਈ. ਵੀਰਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਵਚਨਬੱਧ ਹਨ ਤੇ ਉਹ ਜਲਦ ਹੀ ਮੁੱਖ ਮੰਤਰੀ ਸਾਹਿਬ ਨਾਲ ਮੀਟਿੰਗ ਕਰਕੇ ਐੱਨ. ਆਰ. ਆਈ. ਭਰਾਵਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ। ਇਸ ਮੌਕੇ ਪਵਾਰ ਨੇ ਕੈਬਨਿਟ ਮੰਤਰੀ ਨੂੰ ਯੂ. ਕੇ. ਆਉਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਇਹ ਸੱਦਾ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਜਲਦ ਹੀ ਇੰਗਲੈਂਡ ਦਾ ਦੌਰਾ ਕਰਨਗੇ ਤੇ ਆਪਣੇ ਐੱਨ. ਆਰ. ਆਈ. ਭਰਾਵਾਂ ਦੀਆਂ ਸਮੱਸਿਆਵਾਂ ਸੁਣਨਗੇ।
ਇਹ ਵੀ ਪੜ੍ਹੋ- ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।