ਕੋਰੋਨਾ ਦੇ ਚੱਲਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੀ ਕਾਰਵਾਈ 4 ਜੂਨ ਤਕ ਮੁਲਤਵੀ
Wednesday, May 19, 2021 - 12:43 AM (IST)
.ਫਰੀਦਕੋਟ, (ਜਗਦੀਸ਼)- ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਦੋਸ਼ ਆਇਦ ਹੋਣ ਦੇ ਮੁੱਦੇ ’ਤੇ ਬਹਿਸ ਲਈ ਰੱਖੀ ਗਈ ਸੀ ਪ੍ਰੰਤੂ ਕੋਰੋਨਾ ਮਹਾਮਾਰੀ ਦੀ ਬੀਮਾਰੀ ਦੇ ਕਾਰਨ ਅਦਾਲਤਾਂ ਵਿਚ ਆਨਲਾਈਨ ਹੀ ਕੰਮ ਹੋਣ ਦੇ ਕਾਰਨ ਇਸ ਕੇਸ ਦੀ ਸੁਣਵਾਈ ਨਹੀਂ ਹੋ ਸਕੀ ਅਤੇ ਐਡੀਸ਼ਨਲ ਸੈਸ਼ਨ ਜੱਜ ਨੇ ਇਸ ਮਾਮਲੇ ਦੀ ਸੁਣਵਾਈ 4 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ।
ਜਾਣਕਾਰੀ ਦੇ ਅਨੁਸਾਰ ਕੋਰੋਨਾ ਵਾਇਰਸ ਦੇ ਕਾਰਨ ਅੱਜ ਅਦਾਲਤ ਵਿਚ ਪੰਕਜ ਬਾਂਸਲ ਪੇਸ਼ ਹੋਏ ਪ੍ਰੰਤੂ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਇਨ੍ਹਾਂ ਦੇ ਦੂਸਰੇ ਸਾਥੀ ਅਦਾਲਤ ਵਿਚ ਪੇਸ਼ ਨਹੀ ਹੋਏ ਅਤੇ ਇਨ੍ਹਾਂ ਦੇ ਖਿਲਾਫ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਬਹਿਬਲ ਗੋਲੀ ਕਾਂਡ ਦੀ ਚਾਰਜਸ਼ੀਟ ਰੱਦ ਕਰਵਾਊਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜਿਸ ਦੀ ਤਰੀਕ 2 ਸਤੰਬਰ ਹੈ, ਉਸ ਦਿਨ ਦੋਹਾਂ ਧਿਰਾ ਵਿਚਾਲੇ ਬਹਿਸ ਹੋਣ ਦੀ ਸੰਭਾਵਨਾ ਹੈ।