ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਸਦਨ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ

03/06/2023 1:59:25 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਦੂਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵਿਚਾਲੇ ਹੋਈ ਤਿੱਖੀ ਬਹਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਦਨ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਦੇ ਬਜਟ ਇਜਲਾਸ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰਾਂ ਵਿਚਾਲੇ ਬਹੁਤ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਜੀਲੈਂਸ ਵੱਲੋਂ ਪੰਜਾਬ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ 'ਤੇ ਕਈ ਸਵਾਲ ਚੁੱਕੇ , ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਭੜਕ ਗਏ ਅਤੇ ਦੋਹਾਂ ਪਾਰਟੀਆਂ ਵਿਚਾਲੇ ਬਹਿਸ ਹੋ ਗਈ। 

ਇਹ ਵੀ ਪੜ੍ਹੋ- ਬਜਟ ਇਜਲਾਸ : ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਬੋਲੇ ਵੜਿੰਗ, ਮੂਸੇਵਾਲਾ ਕਤਲ ਕਾਂਡ ’ਤੇ ਵੀ ਚੁੱਕੀ ਆਵਾਜ਼

ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਅਜਨਾਲਾ ਹਿੰਸਾ , ਗੋਇੰਦਵਾਲ ਜੇਲ੍ਹ ਗੈਂਗਵਾਰ , ਜੇਲ੍ਹ ਦੀ ਵਾਇਰਲ ਵੀਡੀਓ ਅਤੇ ਸੂਬੇ ਦੀਆਂ ਜੇਲ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਵੀ ਮਾਨ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ। 

ਇਹ ਵੀ ਪੜ੍ਹੋ- ਗੋਇੰਦਵਾਲ ਜੇਲ੍ਹ ਦੀ ਵਾਇਰਲ ਵੀਡੀਓ 'ਤੇ ਕਾਂਗਰਸ ਨੇ ਘੇਰੀ ਮਾਨ ਸਰਕਾਰ, ਕੀਤੇ ਵੱਡੇ ਸਵਾਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News