ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮਾ ਹੋਣ ਦੇ ਆਸਾਰ (ਵੀਡੀਓ)
Monday, Sep 29, 2025 - 11:04 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦਾ ਅੱਜ ਆਖ਼ਰੀ ਦਿਨ ਹੈ। ਸਦਨ ਅੰਦਰ ਅੱਜ ਪੰਜਾਬ ਪੁਨਰਵਾਸ ਨਾਲ ਸਬੰਧਿਤ ਪ੍ਰਸਤਾਵ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੁੱਝ ਅਹਿਮ ਬਿੱਲ ਵੀ ਵਿਧਾਨ ਸਭਾ 'ਚ ਪੇਸ਼ ਕੀਤੇ ਜਾ ਸਕਦੇ ਹਨ।
ਵਿਧਾਨ ਸਭਾ ਇਜਲਾਸ ਦੇ ਅੱਜ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਦੱਸਣਯੋਗ ਹੈ ਕਿ ਹੜ੍ਹਾਂ ਦੀ ਤਬਾਹੀ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦਾ ਪੈਕਜ ਦੇਣ ਦੀ ਮੰਗ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਉਹ 1600 ਕਰੋੜ ਰੁਪਿਆ ਦੇਵੇਗੀ, ਹਾਲਾਂਕਿ ਪੰਜਾਬ ਨੂੰ ਅਜੇ ਤੱਕ ਕੇਂਦਰ ਸਰਕਾਰ ਵਲੋਂ ਇਕ ਵੀ ਪੈਸਾ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਸਤੰਬਰ 'ਚ ਜੂਨ-ਜੁਲਾਈ ਦਾ ਅਹਿਸਾਸ! ਗਰਮੀ ਨੇ ਮਚਾਈ ਹਾਏ-ਤੌਬਾ
ਭਾਜਪਾ ਨੇ ਖੋਲ੍ਹਿਆ ਸਿੱਧਾ ਮੋਰਚਾ
ਪੰਜਾਬ ਸਰਕਾਰ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਜਿੱਥੇ ਅੱਜ ਇਜਲਾਸ ਦਾ ਆਖ਼ਰੀ ਦਿਨ ਹੈ, ਉੱਥੇ ਹੀ ਭਾਜਪਾ ਵਲੋਂ ਸੋਮਵਾਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-37 ਪਾਰਟੀ ਦਫ਼ਤਰ ਵਿਖੇ 'ਲੋਕਾਂ ਦੀ ਵਿਧਾਨ ਸਭਾ' ਬੁਲਾਈ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8