ਕਾਗਜ਼ ਰਹਿਤ ਹੋਵੇਗੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਡਿਜੀਟਲ ਦੀ ਦਿਸ਼ਾ ’ਚ ਵਧਾਏ ਕਦਮ

Friday, Oct 20, 2023 - 10:15 AM (IST)

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਹੁਣ ਪੰਜਾਬ ਵਿਧਾਨ ਸਭਾ ਦੀ ਸਮੁੱਚੀ ਕਾਰਵਾਈ ਕਾਗਜ਼ ਰਹਿਤ ਹੋਵੇਗੀ ਅਤੇ ਪੰਜਾਬ ਵਿਧਾਨ ਸਭਾ ਦੇ 20 ਅਕਤੂਬਰ ਯਾਨੀਕਿ ਅੱਜ ਤੋਂ ਸ਼ਰੂ ਹੋਣ ਜਾ ਰਹੇ 2 ਦਿਨਾਂ ਸੈਸ਼ਨ ਦੀ ਕਾਰਵਾਈ ਨੂੰ ਡਿਜੀਟਲ ਅਤੇ ਪੇਪਰਲੈੱਸ ਬਣਾਉਣ ਦੇ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਇਸ ਨਾਲ ਸਦਨ ਦੀ ਕਾਰਵਾਈ ਪੂਰੀ ਤਰ੍ਹਾਂ ਡਿਜੀਟਲਾਈਜ਼ ਅਤੇ ਪੇਪਰਲੈੱਸ ਹੋ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਮੌਜੂਦਾ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਬਾਰੇ ਪਹਿਲਾਂ ਹੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈਟੈੱਕ ਬਣਾਉਣ ਅਤੇ ਆਧੁਨਿਕ ਤਕਨੀਕ ਨਾਲ ਜੋੜਨ ਲਈ ਡਿਜੀਟਲ ਵਿੰਗ ਵੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਡਿਜੀਟਲ ਵਿੰਗ ਵਿਚ ਆਈ. ਟੀ. ਸੈੱਲ, ਐੱਨ. ਆਈ. ਸੀ. ਸੈੱਲ, ਹਾਈਟੈੱਕ ਟ੍ਰੇਨਿੰਗ ਰੂਮ, ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਡਿਜੀਟਲਾਈਜ਼ੇਸ਼ਨ ਨੂੰ ਲੈ ਕੇ ਅਹਿਮ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ : ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harnek Seechewal

Content Editor

Related News