ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ, ਵੋਟਰ ਸੂਚੀਆਂ ਦੀ ਸੁਧਾਈ ਤੇ ਪ੍ਰਕਾਸ਼ਨਾ ਦਾ ਅਮਲ ਸ਼ੁਰੂ

12/12/2023 4:19:10 PM

ਜਲੰਧਰ (ਬਿਊਰੋ) : ਰਾਜ ਚੋਣ ਕਮਿਸ਼ਨ ਵੱਲੋਂ ਸਾਲ 2024 ’ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਪ੍ਰਕਾਸ਼ਨਾ ਸਬੰਧੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 11 ਤੋਂ 18 ਦਸੰਬਰ 2023 ਤੱਕ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ ਜਦਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 20 ਦਸੰਬਰ 2023 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਲੋਕਾਂ ਤੋਂ ਦਾਅਵੇ ਤੇ ਇਤਰਾਜ਼ 21 ਤੋਂ 29 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਪ੍ਰਾਪਤ ਦਾਅਵਿਆਂ/ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ 2024 ਤੱਕ ਕੀਤਾ ਜਾਵੇਗਾ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ 2024 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਟਾਫ਼ ਨੂੰ ਜਗ੍ਹਾ ਨਾ ਦੇਣ ’ਤੇ ਦੂਸਰੀ ਵਾਰ ਗ੍ਰਹਿ ਸਕੱਤਰ ਹਾਈ ਕੋਰਟ ’ਚ ਤਲਬ

ਸਾਰੰਗਲ ਨੇ ਜ਼ਿਲ੍ਹੇ ਦੇ ਯੋਗ ਨਾਗਰਿਕਾਂ ਖ਼ਾਸ ਕਰ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਬਾਲਗ ਵਿਅਕਤੀ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਹਾ ਕਿ ਜਿਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ।

ਇਹ ਵੀ ਪੜ੍ਹੋ : ਜਲੰਧਰ ਦੇ ਪੌਸ਼ ਇਲਾਕੇ ’ਚ ਔਰਤ ਨੂੰ ਲੁੱਟ ਕੇ ਭੱਜਾ ਸਿੱਖੀ ਸਰੂਪ ਧਾਰਨ ਕੀਤਾ ਲੁਟੇਰਾ ਕਾਬੂ, ਤਲਾਸ਼ੀ ਦੌਰਾਨ ਉੱਡੇ ਹੋਸ਼

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News