ਪੰਜਾਬ ’ਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ : ਅਨਿੰਦਿਤਾ ਮਿਤਰਾ
Thursday, Nov 05, 2026 - 11:53 PM (IST)
ਚੰਡੀਗੜ੍ਹ (ਅੰਕੁਰ) : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ’ਚ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ-2026 ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸ ਦਾ ਉਦੇਸ਼ ਵੋਟਰਾਂ ਲਈ ਪਹੁੰਚ ਅਤੇ ਸਹੂਲਤਾਂ ’ਚ ਵਾਧਾ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ ਸੂਬੇ ’ਚ 25,332 ਪੋਲਿੰਗ ਸਟੇਸ਼ਨ ਸਨ। ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ’ਚ ਰੱਖਦਿਆਂ 39 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਸ ਨਾਲ ਹੁਣ ਕੁੱਲ ਗਿਣਤੀ 25,371 ਹੋ ਗਈ ਹੈ। ਇਹ ਸੁਧਾਈ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨ ਕੇ ਕੀਤੀ ਜਾ ਰਹੀ ਹੈ।
