ਪੰਜਾਬ ਲਈ ਜਲਵਾਯੂ ਪਰਿਵਰਤਨ ਖ਼ਤਰੇ ਦੀ ਘੰਟੀ, 2050 ਤੱਕ ਪਾਣੀ ਦੀ ਘਾਟ ਕਾਰਨ ਖੜਾ ਹੋਵੇਗਾ ਵੱਡਾ ਸੰਕਟ
Monday, Apr 03, 2023 - 04:54 PM (IST)
ਚੰਡੀਗੜ੍ਹ- ਪੰਜਾਬ 'ਚ ਪਿਛਲੇ ਕੁਝ ਸਾਲਾਂ ਤੋਂ ਹੋ ਰਹੀ ਜਲਵਾਯੂ ਤਬਦੀਲੀ ਦਾ ਆਉਣ ਵਾਲੇ ਸਮੇਂ 'ਚ ਮਾੜਾ ਅਸਰ ਪਵੇਗਾ। ਪੰਜਾਬ ਜਲਵਾਯੂ ਪਰਿਵਰਤਨ ਲਈ ਖ਼ਾਸ ਤੌਰ 'ਤੇ ਕਮਜ਼ੋਰ ਸੂਬਾ ਹੈ। ਇਸ ਦੇ ਨਾਲ ਸੂਬੇ 'ਚ ਦੇਸ਼ ਲਈ ਪੈਦਾ ਕੀਤੇ ਜਾਣ ਵਾਲੇ ਅਨਾਜ ਦੀ ਮਾਤਰਾ ਮੁੱਖ ਸਾਉਣੀ ਅਤੇ ਹਾੜ੍ਹੀ ਦੀਆਂ ਫ਼ਸਲਾਂ ਤੋਂ 2050 ਤੱਕ 13 ਫ਼ੀਸਦੀ ਤੱਕ ਘਟਣ ਦੀ ਸੰਭਾਵਨਾ ਹੈ। ਇਹ ਸਿੱਟਾ ਜਲਵਾਯੂ ਪਰਿਵਰਤਨ ਬਾਰੇ ਅੰਤਰ- ਸਰਕਾਰੀ ਪੈਨਲ ਸਿੰਥੇਸਿਸ ਰਿਪੋਰਟ 'ਚ ਸਾਹਮਣੇ ਆਇਆ ਹੈ। ਪੰਜਾਬ ਨੂੰ ਸੰਵਿਧਾਨਿਕ ਪਾਣੀ ਦੀ ਕਮੀ ਲਈ ਲੜਣਾ ਪੈ ਸਕਦਾ ਹੈ, ਕਿਉਂਕਿ ਸੂਬਾ ਹਿਮਾਚਲ ਤੋਂ ਆਉਣ ਵਾਲੀਆਂ ਨਦੀਆਂ ਅਤੇ ਮਾਨਸੂਨ ਦੇ ਪਾਣੀ 'ਤੇ ਬਹੁਤ ਜ਼ਿਆਦਾ ਨਿਰਭਰ ਹੈ ਜਿਸ ਦੇ ਸਿੱਟੇ ਵਜੋਂ ਸੋਕੇ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ- ਤਰਨਤਾਰਨ ਦੇ 3 ਪਿੰਡਾਂ ਵੱਲੋਂ ਨਸ਼ਿਆਂ ਖ਼ਿਲਾਫ਼ 'ਜੰਗ' ਦਾ ਆਗਾਜ਼, ਲਿਆ ਵੱਡਾ ਫ਼ੈਸਲਾ
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗਲੋਬਲ ਵਾਰਮਿੰਗ ਕਾਰਨ ਗਲੇਸ਼ੀਅਰ ਗੰਭੀਰ ਖ਼ਤਰੇ ਵਿਚ ਹਨ ਅਤੇ ਪੰਜਾਬ ਦੇ ਦਰਿਆਵਾਂ 'ਚ ਪਾਣੀ ਦਾ ਪੱਧਰ ਘੱਟ ਸਕਦਾ ਹੈ। ਇਸ ਦਾ ਸਿੱਧਾ ਅਸਰ ਖੇਤੀਬਾੜੀ ਅਤੇ ਮਨੁੱਖੀ ਜੀਵਨ 'ਤੇ ਪਵੇਗਾ। ਇਸ ਤੋਂ ਇਲਾਵਾ, ਗਰਮ ਅਤੇ ਨਮੀ ਵਾਲੇ ਮੌਸਮ ਵਾਲੇ ਪੰਜਾਬ ਨੂੰ ਜਲਵਾਯੂ ਤਬਦੀਲੀ ਕਾਰਨ ਉੱਚ ਤਾਪਮਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਲਵਾਯੂ ਪਰਿਵਰਤਨ ਦੇ ਕਾਰਨ ਮੀਂਹ ਦੇ ਪੈਟਰਨ 'ਚ ਬਦਲਾਅ ਅਤੇ ਤਾਪਮਾਨ 'ਚ ਵਾਧਾ ਫ਼ਸਲਾਂ ਦੇ ਝਾੜ ਨੂੰ ਪ੍ਰਭਾਵਿਤ ਕਰਨਾ ਤੈਅ ਹੈ। ਇਸ ਨਾਲ ਕਿਸਾਨਾਂ ਦੀ ਰੋਜ਼ੀ- ਰੋਟੀ ਦੇ ਨਾਲ- ਨਾਲ ਦੇਸ਼ ਦੀ ਖੁਰਾਕ ਸੁਰੱਖਿਆ 'ਤੇ ਵੀ ਮਾੜਾ ਪ੍ਰਭਾਵ ਪਵੇਗਾ। ਖੇਤੀ ਉਤਪਾਦਨ ਖ਼ਾਸ ਕਰਕੇ ਮੱਕੀ, ਚਾਵਲ ਅਤੇ ਕਪਾਹ ਦੇ ਝਾੜ 'ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅਮਿਤ ਸ਼ਾਹ ਦੇ ਸ਼ਾਰਦਾਪੀਠ ਕਾਰੀਡੋਰ ਦੇ ਸੁਝਾਅ ਨੂੰ POK ਦੀ ਅਸੈਂਬਲੀ ’ਚ ਮਨਜ਼ੂਰੀ ਮਿਲਣ ’ਤੇ ਪਾਕਿ ਚਿੰਤਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।