ਪ੍ਰੋ. ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਗਿਆ ਨਿਯੁਕਤ

Tuesday, Apr 20, 2021 - 10:29 PM (IST)

ਪ੍ਰੋ. ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਗਿਆ ਨਿਯੁਕਤ

ਪਟਿਆਲਾ- ਸੂਬਾ ਸਰਕਾਰ ਵਲੋਂ ਇੰਡੀਅਨ ਇੰਸਟੀਚਿਊਟ ਆਫ ਸਾਈਂਸਿਜ਼ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਤੋਂ ਪ੍ਰੋ. ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਸਰਕਾਰ ਵਲੋਂ ਨਿਯੁਕਤੀ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਮੁਲਾਜ਼ਮਾਂ ਵਿਚ ਸਰਕੂਲੇਟ ਹੋ ਗਿਆ। ਜਿਸ ਪਿੱਛੋਂ ਯੂਨੀਵਰਸਿਟੀ ਮੁਲਾਜ਼ਮਾਂ ਵਿਚ ਖੁਸ਼ੀ ਦਾ ਮਾਹੌਲ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਆਈ.ਏ.ਐ4ਸ. ਅਧਿਕਾਰੀ ਰਵਨੀਤ ਕੌਰ ਯੂਨੀਵਰਸਿਟੀ ਦੇ ਐਕਟਿੰਗ ਵਾਈਸ ਚਾਂਸਲਰ ਵਜੋਂ ਕੰਮ ਕਰ ਰਹੀ ਸੀ। ਜਾਣਕਾਰੀ ਮੁਤਾਬਕ ਪ੍ਰੋ. ਅਰਵਿੰਦ ਫਿਜ਼ਿਕਸ ਦੇ ਪ੍ਰੋਫੈਸਰ ਹਨ ਅਤੇ ਉਨ੍ਹਾਂ ਨੇ ਆਪਣੀ ਮਾਸਟਰ ਡਿਗਰੀ 1990 ਵਿਚ ਇੰਡੀਅਨ ਇੰਸਟੀਚਿਊਟ ਆਫ ਤਕਨਾਲੋਜੀ ਕਾਨਪੁਰ ਤੋਂ ਕੀਤੀ ਹੈ। ਲੰਬੇ ਸਮੇਂ ਤੋਂ ਪ੍ਰੋ. ਅਰਵਿੰਦ ਬਤੌਰ ਡੀਨ ਫਿਜ਼ਿਕਸ ਪ੍ਰੋਫੈਸਰ ਵਜੋਂ ਕੰਮ ਕਰ ਰਹੇ ਹਨ।
 


author

Sunny Mehra

Content Editor

Related News