ਗੁਰਬਾਣੀ ਨਾਲ ਛੇੜਛਾੜ ਕਰਨ ਦੇ ਮਾਮਲੇ ''ਚ ਸਿੱਧੂ ਨੂੰ ਮਿਲੇ ਸਖਤ ਸਜ਼ਾ : ਪ੍ਰੋ. ਬਡੂੰਗਰ (ਵੀਡੀਓ)
Tuesday, Jan 24, 2017 - 12:56 PM (IST)
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ''ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਗੁਰਬਾਣੀ ਦੀ ਤੁਕ ਨਾਲ ਛੇੜਛਾੜ ਕਰਨ ਦੇ ਮਾਮਲੇ ''ਚ ਸਿੱਧੂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਵਿਖੇ ਪ੍ਰੋ. ਬਡੂੰਗਰ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਸਿੱਧੂ ਪ੍ਰਤੀ ਸਖਤ ਨੋਟਿਸ ਲੈਂਦੇ ਹੋਏ ਗੁਰਮਤਿ ਸਿਧਾਤਾਂ ਮੁਤਾਬਕ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਕਾਂਗਰਸ ਖਿਲਾਫ ਬੋਲਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ''ਚ ਨਵਜੋਤ ਸਿੰਘ ਸਿੱਧੂ ਨੇ ਆਪਣੇ ਇਕ ਭਾਸ਼ਣ ਦੌਰਾਨ ਗੁਰਬਾਣੀ ਦੀ ਇਕ ਤੁਕ ਨੂੰ ''ਜਬ ਤਕ ਕਾਂਗਰਸ ਬਹਾਲ ਨਾ ਕਰਾਊਂ, ਸਿੱਧੂ ਨਾਮ ਨਾ ਕਹਾਊਂ'' ਵਜੋਂ ਪੇਸ਼ ਕੀਤਾ ਸੀ।
