ਪ੍ਰੋ. ਸਰਚਾਂਦ ਸਿੰਘ ਖਿਆਲਾ ਵੱਲੋਂ ਕੇਂਦਰੀ ਬਜਟ ਦੀ ਸ਼ਲਾਘਾ, ਕਿਹਾ- ਵਿਕਾਸ ਕਾਰਜਾਂ ਨੂੰ ਮਿਲੇਗੀ ਤੇਜ਼ੀ
Wednesday, Feb 01, 2023 - 09:20 PM (IST)
ਅੰਮ੍ਰਿਤਸਰ (ਜ.ਬ)- ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੋਕ ਕਲਿਆਣਕਾਰੀ, ਵਿਹਾਰਕ ਅਤੇ ਭਵਿੱਖਮੁਖੀ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਬਜਟ ਵਿਕਾਸ ਕਾਰਜਾਂ ਨੂੰ ਤੇਜ਼ੀ ਪ੍ਰਦਾਨ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਬਜਟ ਨੂੰ ਬੀਬੀ ਜਗੀਰ ਕੌਰ ਨੇ ਦੱਸਿਆ ਕਿਸਾਨ, ਮਜ਼ਦੂਰ ਤੇ ਪੰਜਾਬ ਵਿਰੋਧੀ
ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਨੂੰ ਇਕ ਆਤਮ ਨਿਰਭਰ ਵਿਕਸਤ ਰਾਸ਼ਟਰ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਕਲਪ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸੱਤਾ ’ਚ ਹੈਟ੍ਰਿਕ ਯਕੀਨੀ ਹੋ ਗਈ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਨੂੰ ਪਟੜੀ ’ਤੇ ਲਿਆਉਣ ’ਚ ਮਿਲੀ ਸਫਲਤਾ ਨੇ ਭਾਰਤ ਨੂੰ 5ਵੀਂ ਅਰਥਵਿਵਸਥਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਭਾਰਤ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਮੰਦੀ ਦੇ ਕਾਰਨ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫ਼ਤਾਰ ਸੁਸਤ ਹੋ ਚੁੱਕੀ ਹੈ, ਇਸ ਦੇ ਬਾਵਜੂਦ ਭਾਰਤ ਦੀ ਵਿਕਾਸ ਦਰ ਦਾ 7 ਫ਼ੀਸਦੀ ਰਹਿਣ ਦੀ ਸੰਭਾਵਨਾ ਇਕ ਵੱਡੀ ਪ੍ਰਾਪਤੀ ਹੈ।