ਲੁਧਿਆਣਾ : ''ਆਪ'' ਉਮੀਦਵਾਰ ਤੇਜਪਾਲ ਗਿੱਲ ਨੇ ਪਾਈ ਵੋਟ
Sunday, May 19, 2019 - 09:05 AM (IST)

ਲੁਧਿਆਣਾ (ਮਹਿੰਦਰੂ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਨੇ ਵੋਟ ਪਾ ਕੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਸਲਾਹ ਕੀਤੀ। ਦੱਸ ਦੇਈਏ ਕਿ ਪ੍ਰੋ. ਤੇਜਪਾਲ ਦੀ ਟੱਕਰ 'ਚ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਅਤੇ ਅਕਾਲੀ-ਭਾਜਪਾ ਦੇ ਉਮੀਦਵਾਰ ਮਹੇਸ਼ ਇੰਦਰ ਸਿੰਘ ਗਰੇਵਾਲ ਚੋਣ ਮੈਦਾਨ 'ਚ ਨਿੱਤਰੇ ਹਨ। ਇਸ ਤੋਂ ਇਲਾਵਾ ਪੀ. ਡੀ. ਏ. ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੀ ਪ੍ਰੋ. ਤੇਜਪਾਲ ਨੂੰ ਟੱਕਰ ਦੇਣਗੇ।