ਗੈਸ ਸਿਲੰਡਰ ਨਾ ਮਿਲਣ ’ਤੇ ਕਾਲਾ ਬਾਜ਼ਾਰੀ ਕਾਰਨ ਲੋਕਾਂ ’ਚ ਮਚੀ ਹਾਹਾਕਾਰ : ਪ੍ਰੋ. ਬਡੂੰਗਰ

Sunday, Mar 15, 2026 - 06:41 PM (IST)

ਗੈਸ ਸਿਲੰਡਰ ਨਾ ਮਿਲਣ ’ਤੇ ਕਾਲਾ ਬਾਜ਼ਾਰੀ ਕਾਰਨ ਲੋਕਾਂ ’ਚ ਮਚੀ ਹਾਹਾਕਾਰ : ਪ੍ਰੋ. ਬਡੂੰਗਰ

ਪਟਿਆਲਾ (ਜੋਸਨ, ਰਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾੜੀ ਦੇਸ਼ਾਂ ’ਚ ਚੱਲ ਰਹੇ ਯੁੱਧ ਕਾਰਨ ਕੁਦਰਤੀ ਸਰੋਤਾਂ ਦੀ ਕਮੀ ਪੇਸ਼ ਹੋਣ ਨੂੰ ਲੈ ਕੇ ਕੇਂਦਰ ਸਰਕਾਰ ਦੇ ਗੈਸ ਸਪਲਾਈ ਸਬੰਧੀ ਕੋਈ ਪ੍ਰੇਸ਼ਾਨੀ ਅਤੇ ਕਿੱਲਤ ਨਾ ਹੋਣ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਗੁੰਮਰਾਹਕੁੰਨ ਸਾਬਤ ਹੋ ਰਹੇ ਹਨ ਕਿਉਂਕਿ ਪੰਜਾਬ ਭਰ ’ਚ ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ’ਚ ਹਾਹਾਕਾਰ ਮਚੀ ਹੋਈ ਹੈ ਅਤੇ ਗੈਸ ਸਿਲੰਡਰਾਂ ਦੀ ਕਾਲਾ ਬਾਜ਼ਾਰੀ ਸਿਖਰਾਂ ’ਤੇ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਗੈਸ ਏਜੰਸੀਆਂ ਅਤੇ ਸਥਾਨਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗਰੀਬ ਖ਼ਪਤਕਾਰਾਂ ਨਾਲ ਧੱਕੇਸ਼ਾਹੀ ਅਤੇ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਗੈਸ ਸਿਲੰਡਰਾਂ ਦੀ ਆ ਰਹੀ ਵੱਡੇ ਪੱਧਰ ’ਤੇ ਕਿੱਲਤ ਕਾਰਨ ਲੋਕਾਂ ਨੂੰ ਗੈਸ ਏਜੰਸੀਆਂ ਤੋਂ ਸਿਲੰਡਰ ਲੈਣ ਲਈ ਲੰਬੀਆਂ-ਲੰਬੀਆਂ ਲਾਈਨਾਂ ’ਚ ਲੱਗਣ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਗੈਸ ਸਿਲਡਰਾਂ ਦੀ ਆ ਰਹੀ ਪ੍ਰੇਸ਼ਾਨੀ ਕਾਰਨ ਲਾਈਨ ’ਚ ਲੱਗੇ ਇਕ ਬਜ਼ੁਰਗ ਨੂੰ ਤਾਂ ਆਪਣੀ ਜਾਨ ਤੋਂ ਹੱਥ ਗਵਾਉਣੇ ਪੈ ਗਏ ਕਿਉਂਕਿ ਉਹ ਕੜਕਦੀ ਧੁੱਪ ’ਚ ਗੈਸ ਸਿਲਡਰ ਲੈਣ ਲਈ ਲੰਬੀ ਲਾਈਨ ’ਚ ਲੱਗ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਿਹਾ ਸੀ। ਉਸ ਨੂੰ ਹਾਰਟ ਅਟੈਕ ਆਉਣ ਕਾਰਨ ਆਪਣੀ ਜਾਨ ਗਵਾਉਣੀ ਪਈ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਕੌਮੀ ਖਪਤਕਾਰ ਦਿਵਸ ਸਰਕਾਰਾਂ ਵੱਲੋਂ ਮਨਾਇਆ ਜਾ ਰਿਹਾ ਹੈ ਪਰ ਗਰੀਬ ਖ਼ਪਤਕਾਰ ਦੀ ਹੋ ਰਹੀ ਅੰਨੀ ਲੁੱਟ ਕਾਰਨ ਅੱਜ ਖ਼ਪਤਕਾਰ ਵਿਅਰਥ ਹੋ ਰਹੇ ਹੋ ਕੇ ਰਹਿ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਸਰਕਾਰਾਂ ਦਾ ਕਿਸ ਪਾਸੇ ਵੱਲ ਧਿਆਨ ਕਿਉਂ ਨਹੀਂ ਜਾ ਰਿਹਾ ਕਿ ਅੱਜ ਗੈਸ ਸਿਲੰਡਰਾਂ ਦੀ ਕਾਲਾ ਬਾਜ਼ਾਰੀ ’ਤੇ ਕੰਟਰੋਲ ਕਿਉਂ ਨਹੀਂ ਕੀਤਾ ਜਾ ਰਿਹਾ?

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News