ਟਾਂਡਾ ਵਿਖੇ ਮੁਨਾਫਾ ਵੰਡ ਸਮਾਰੋਹ ਕਰਵਾਇਆ ਗਿਆ
Saturday, Feb 24, 2018 - 03:08 PM (IST)

ਟਾਂਡਾ(ਮੋਮੀ)— ਦੀ ਹਰਸੀ ਪਿੰਡ ਬਹੁਮੰਤਵੀ ਸਹਿਕਾਰੀ ਸਭਾ ਦੇ 105 ਸਾਲ ਪੂਰੇ ਹੋਣ 'ਤੇ ਮੁਨਾਫਾ ਵੰਡ ਸਮਾਰੋਹ ਕਰਵਾਇਆ ਗਿਆ। ਸਹਿਕਾਰੀ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਅਤੇ ਸੈਕਟਰੀ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਇਸ ਮੁਨਾਫਾ ਵੰਡ ਸਮਾਰੋਹ 'ਚ ਕੋਆਪ੍ਰੇਟਿਵ ਬੈਂਕਾਂ ਦੇ ਚੇਅਰਮੈਨ ਸਤਵਿੰਦਰਪਾਲ ਸਿੰਘ ਰਮਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਇਲਾਕੇ ਦੇ ਕਿਸਾਨਾਂ ਨੂੰ ਕਰੀਬ 9 ਲੱਖ ਤੋਂ ਉਪਰ ਦਾ ਮੁਨਾਫਾ ਵੰਡਿਆ। ਇਸ ਮੌਕੇ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਨੇ ਇਲਕ ਦੇ ਕਿਸਾਨਾਂ ਨੂੰ ਸੁਸਾਇਟੀ ਦੇ 105 ਸਾਲ ਹੋਣ 'ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸੈਕਟਰੀ ਦਿਲਬਾਗ ਸਿੰਘ ਨੇ ਸਹਿਕਾਰੀ ਸਭਾ ਵੱਲੋਂ ਕਿਸਾਨਾਂ ਦੀਆਂ ਸਹੂਲਤਾਂ ਲਈ ਤਿਆਰ ਕੀਤੇ ਗਏ ਖੇਤੀ ਔਜਾਰਾਂ ਅਤੇ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਪੁੰਨੂ ਹੁਸ਼ਿਆਰਪੁਰ, ਬਲਜੀਤ ਸਿੰਘ ਵਾਇਸ ਪ੍ਰਧਾਨ ਸਹਿਕਾਰੀ ਹਰਸੀ ਪਿੰਡ, ਅਮਰਜੀਤ ਸਿੰਘ, ਸਰਪੰਚ ਰਸਪਾਲ ਸਿੰਘ, ਮਾਸਟਰ ਮਦਨ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।