ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 1158 ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ’ਤੇ ਲਾਈ ਰੋਕ

Tuesday, Aug 09, 2022 - 12:40 AM (IST)

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 1158 ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ’ਤੇ ਲਾਈ ਰੋਕ

ਚੰਡੀਗੜ੍ਹ (ਬਿਊਰੋ) : ਸਰਕਾਰੀ ਕਾਲਜਾਂ ਦੇ ਪ੍ਰੋਫੈਸਰਾਂ ਦੀ ਨਿਯੁਕਤੀ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਨੇ ਸਰਕਾਰੀ ਕਾਲਜਾਂ ’ਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ’ਤੇ ਰੋਕ ਲਗਾ ਦਿੱਤੀ ਹੈ।

ਦੱਸ ਦੇਈਏ ਕਿ ਇਸ ਭਰਤੀ ਖ਼ਿਲਾਫ਼ ਪਿਛਲੇ ਸਾਲ ਹਾਈਕੋਰਟ ’ਚ ਕਈ ਪਟੀਸ਼ਨਾਂ ਦਰਜ ਹੋਈਆਂ ਸਨ, ਜਿਨ੍ਹਾਂ ’ਚ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ ਕਿਉਂਕਿ ਸਰਕਾਰੀ ਕਾਲਜਾਂ ’ਚ ਪਾਰਟ ਟਾਈਮ, ਗੈਸਟ ਫੈਕਲਟੀ ਤੇ ਠੇਕੇ ’ਤੇ ਕੰਮ ਕਰਦੇ ਬਿਨੈਕਾਰਾਂ ਨੂੰ ਹੀ 5 ਅੰਕ ਜ਼ਿਆਦਾ ਦਿੱਤੇ ਜਾਣਾ ਤੈਅ ਕੀਤਾ ਗਿਆ ਸੀ ਪਰ ਸਰਕਾਰੀ ਗ੍ਰਾਂਟ ਨਾਲ ਚੱਲ ਰਹੇ ਕਾਲਜਾਂ ’ਚ ਕੰਮ ਕਰਦੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ’ਤੇ ਕੰਮ ਕਰਦਿਆਂ ਲਈ ਨਹੀਂ। ਇਸ ਨੂੰ ਲੈ ਕੇ ਹਾਈਕੋਰਟ ਨੇ ਉਕਤ ਫ਼ੈਸਲਾ ਲੈਂਦਿਆਂ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ।

ਖ਼ਬਰ ਇਹ ਵੀ : ਕਿਸਾਨ ਮੁੜ ਧਰਨੇ 'ਤੇ, ਉਥੇ ਭਾਰੀ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਬਿਜਲੀ ਸੋਧ ਬਿੱਲ ਪੇਸ਼, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News