ਸ਼ਾਮ 7 ਤੋਂ ਸਵੇਰੇ 10 ਵਜੇ ਤਕ ਕੰਬਾਈਨਾਂ ਨਾਲ ਕਣਕ ਵੱਢਣ ’ਤੇ ਪਾਬੰਦੀ
Wednesday, Apr 07, 2021 - 09:29 PM (IST)
ਮੋਹਾਲੀ (ਨਿਆਮੀਆਂ)- ਗਿਰੀਸ਼ ਦਿਆਲਨ ਜ਼ਿਲਾ ਮੈਜਿਸਟ੍ਰੇਟ ਮੋਹਾਲੀ ਜ਼ਿਲੇ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤਕ ਕੰਬਾਈਨਾਂ ਨਾਲ ਕਣਕ ਵੱਢਣ ’ਤੇ ਮੁਕੰਮਲ ਪਾਬੰਦੀ ਲਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਵੇਖਣ ਵਿਚ ਆਉਂਦਾ ਹੈ ਕਿ ਕਣਕ ਦੀ ਵਾਢੀ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਨੂੰ ਕੱਟ ਦਿੰਦੀਆਂ ਹਨ। ਅਜਿਹਾ ਕਰਨ ਨਾਲ ਕਣਕ ਵਿਚ ਨਮੀ ਵੱਧ ਰਹਿੰਦੀ ਹੈ ਅਤੇ ਖ਼ਰੀਦ ਏਜੰਸੀਆਂ ਨਿਰਧਾਰਤ ਮਾਪਦੰਡਾਂ ਮੁਤਾਬਕ ਵੱਧ ਨਮੀ ਵਾਲੀ ਕਣਕ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ, ਜਿਸ ਕਾਰਣ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਖ਼ਬਰ ਪੜ੍ਹੋ- LIVE: PM ਮੋਦੀ ਦੀ ‘ਪ੍ਰੀਖਿਆ ਪੇ ਚਰਚਾ’ ਜਾਰੀ, ਵਿਦਿਆਰਥੀਆਂ ਨੂੰ ਦਿੱਤਾ ਟੈਨਸ਼ਨ ਫ੍ਰੀ ਦਾ ਮੰਤਰ
ਇਹ ਵੀ ਦੇਖਣ ਵਿਚ ਆਇਆ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਵੀ ਹੁੰਦਾ ਹੈ। ਇਸ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਰਹਿੰਦ ਨੂੰ ਸਾੜਨ ’ਤੇ ਪਾਬੰਦੀ ਲਾਈ ਜਾਵੇ।
ਇਹ ਖ਼ਬਰ ਪੜ੍ਹੋ- ਭਾਰਤੀ ਪੁਰਸ਼ ਹਾਕੀ ਟੀਮ ਨੇ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 4-3 ਨਾਲ ਹਰਾਇਆ
ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਗਿਰੀਸ਼ ਦਿਆਲਨ ਵੱਲੋਂ ਜ਼ਿਲਾ ਮੋਹਾਲੀ ਦੀ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤਕ ਕੰਬਾਈਨਾਂ ਨਾਲ ਕਣਕ ਕੱਟਣ ਅਤੇ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਨੂੰ ਸਾੜਨ ’ਤੇ ਮੁਕੰਮ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਕੰਬਾਈਨਾਂ ਨੂੰ ਸੁਪਰ ਐੱਸ. ਐੱਮ. ਐੱਸ. ਲਾਏ ਵਗੈਰ ਨਹੀਂ ਵਰਤਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।