ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ
Thursday, Aug 28, 2025 - 12:14 PM (IST)

ਗੁਰਦਾਸਪੁਰ/ਬਟਾਲਾ (ਹਰਮਨ, ਬੇਰੀ)- ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ ’ਤੇ ਦੇਖਣ ’ਚ ਆਇਆ ਹੈ ਕਿ ਇਸ ਮੇਲੇ ’ਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ’ਚ ਸਪੀਕਰ ਲਗਾਉਂਦੇ ਹਨ, ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਉਂਦੇ ਹਨ, ਜਿਸ ਨਾਲ ਆਮ ਪਬਲਿਕ ਖ਼ਾਸ ਕਰ ਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ
ਇਸ ਸਭ ਨੂੰ ਧਿਆਨ ’ਚ ਰੱਖਦੇ ਹੋਏ ਵਧੀਕ ਡਾ. ਹਰਜਿੰਦਰ ਸਿੰਘ ਬੇਦੀ, ਆਈ. ਏ. ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ, ਜ਼ਿਲਾ ਗੁਰਦਾਸਪੁਰ ’ਚ ਸਬ-ਡਵੀਜ਼ਨ ਬਟਾਲਾ ਵਿਖੇ ਮਿਤੀ 27 ਅਗਸਤ 2025 ਤੋਂ 31 ਅਗਸਤ 2025 ਤੱਕ ਕੋਈ ਵੀ ਵਿਅਕਤੀ ਟਰੈਕਟਰਾਂ ਅਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਨਹੀਂ ਕਰੇਗਾ, ਉੱਚੀ ਅਵਾਜ਼ ’ਚ ਸਪੀਕਰ ਅਤੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਨਹੀਂ ਚਲਾਏਗਾ। ਇਹ ਹੁਕਮ ਮੌਜੂਦਾ ਜ਼ਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫ਼ਾ ਪਾਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8