18 ਸੜਕੀ ਪ੍ਰਾਜੈਕਟਾਂ ਨੂੰ ਮਨਜੂਰੀ ਮਿਲਣ ''ਤੇ ਰੋਜੀ ਬਰਕੰਦੀ ਨੇ ਕੇਂਦਰ ਸਰਕਾਰ ਤੇ ਬਾਦਲ ਪਰਿਵਾਰ ਦਾ ਕੀਤਾ ਧੰਨਵਾਦ

Friday, Sep 04, 2020 - 03:08 PM (IST)

18 ਸੜਕੀ ਪ੍ਰਾਜੈਕਟਾਂ ਨੂੰ ਮਨਜੂਰੀ ਮਿਲਣ ''ਤੇ ਰੋਜੀ ਬਰਕੰਦੀ ਨੇ ਕੇਂਦਰ ਸਰਕਾਰ ਤੇ ਬਾਦਲ ਪਰਿਵਾਰ ਦਾ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਕੇਂਦਰ ਸਰਕਾਰ ਵਲੋਂ ਪੰਜਾਬ ਵਿਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਮਨਜ਼ੂਰੀ ਉਨ੍ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਮਲਾ ਸੜਕ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਕੋਲ ਚੁੱਕਣ ਤੋਂ ਬਾਅਦ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਦਾਜ ਨੇ ਨਿਗਲੀ ਇਕ ਹੋਰ ਲਾਡਲੀ ਦੀ ਜਾਨ, ਸਹੁਰਿਆ ਤੋਂ ਦੁਖੀ ਹੋ ਖ਼ੁਦ ਨੂੰ ਦਿੱਤੀ ਦਰਦਨਾਕ ਮੌਤ

ਨਵੀਂਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ 'ਚੋਂ ਬਹੁ ਗਿਣਤੀ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਭੇਜੀਆਂ ਗਈਆਂ ਸਨ ਪਰ ਹੁਣ ਤੱਕ ਲਟਕ ਰਹੀਆਂ ਸਨ ਕਿਉਂਕਿ ਕਾਂਗਰਸ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਸਹੀ ਤਰੀਕੇ ਨਾਲ ਪੈਰਵਈ ਕਰਨ 'ਚ ਦਿਲਚਸਪੀ ਨਹੀਂ ਵਿਖਾਈ। ਇਨ੍ਹਾਂ ਸੜਕਾਂ 'ਚ ਮੰਡੀ ਡੱਬਵਾਲੀ-ਮਲੋਟ-ਰੁਪਾਣਾ (56.60ਕਿਲੋਮੀਟਰ) ਅਤੇ ਬੂੜਾਗੁਜਰ ਤੋ ਝੋਕ ਹਰੀਹਰ (41.10 ਕਿਲੋਮੀਟਰ) ਤਕ ਦੀ ਸੜਕ ਪਾਸ ਕੀਤੀ ਗਈ ਹੈ। ਇਨ੍ਹਾਂ ਸੜਕਾਂ ਦੇ ਮਨਜੂਰੀ ਮਿਲਣ ਤੇ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕੇਂਦਰ ਸਰਕਾਰ ਅਤੇ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ। 

ਇਹ ਵੀ ਪੜ੍ਹੋ:  ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਆਇਆ ਨਵਾਂ ਮੋੜ, ਮੁੱਖ ਦੋਸ਼ੀ ਬਣਿਆ ਸਰਕਾਰੀ ਗਵਾਹ

ਵਰਨਣਯੋਗ ਹੈ ਕਿ ਇਨ੍ਹਾਂ ਸੜਕਾਂ ਅਧੀਨ ਵੱਡੀ ਗਿਣਤੀ 'ਚ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੈਂਦੇ ਹਨ ਅਤੇ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਹਾਲਤ ਖਸਤਾ ਹੈ ਅਤੇ ਹੁਣ ਇਹ ਮਨਜੂਰੀ ਮਿਲਣ ਉਪਰੰਤ ਮਲੋਟ ਅਤੇ ਸਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਆਸ ਦੀ ਕਿਰਨ ਜਾਗੀ ਹੈ ਕਿ ਇਹ ਸੜਕਾਂ ਬਣ ਜਾਣਗੀਆਂ ।


author

Shyna

Content Editor

Related News