ਪੰਜਾਬ : ਸਵੇਰੇ ਉਠ ਕੇ ਕੀਤਾ ਪਾਠ ਤੇ ਫਿਰ... ਉੱਘੇ ਕਾਰੋਬਾਰੀ ਦੀ ਮੌਤ
Monday, Aug 17, 2026 - 06:11 PM (IST)
ਫਿਰੋਜ਼ਪੁਰ (ਕੁਮਾਰ, ਚੋਪੜਾ) : ਅੱਜ ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿਚ ਸਪੇਅਰ ਪਾਰਟਸ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਗੁਰਕ੍ਰਿਪਾਲ ਸਿੰਘ (ਲਗਭਗ 67/68 ਸਾਲ) ਵਾਸੀ ਕੋਠੀ ਨੰਬਰ 5, ਗੋਲਡਨ ਇਨਕਲੇਵ ਵਿਖੇ ਰਹਿ ਰਹੇ ਸਨ ਅਤੇ ਸਪੇਅਰ ਪਾਰਟਸ ਦਾ ਕਾਰੋਬਾਰ ਕਰਦੇ ਸਨ। ਮ੍ਰਿਤਕ ਦੇ ਰਿਸ਼ਤੇਦਾਰ ਬੰਟੀ ਨੇ ਦੱਸਿਆ ਕਿ ਗੁਰਕ੍ਰਿਪਾਲ ਸਿੰਘ ਦੀ ਪਿਛਲੇ ਕੁਝ ਸਮੇਂ ਤੋਂ ਪੀਜੀਆਈ ਚੰਡੀਗੜ੍ਹ ਤੋਂ ਦਿਮਾਗ ਦੀ ਦਵਾਈ ਚੱਲਦੀ ਸੀ ਪਰ ਉਸ ਦੀ ਆਮ ਜ਼ਿੰਦਗੀ ਵਿਚ ਕਦੇ ਵੀ ਇਹ ਦਿਖਾਈ ਨਹੀਂ ਦਿੱਤਾ ਸੀ ਕਿ ਉਹ ਆਪਣੇ ਆਪ ਨੂੰ ਗੋਲੀ ਮਾਰ ਲਵੇਗਾ।
ਇਹ ਵੀ ਪੜ੍ਹੋ : ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਉਸਨੇ ਦੱਸਿਆ ਕਿ ਅੱਜ ਸਵੇਰੇ ਗੁਰਕ੍ਰਿਪਾਲ ਸਿੰਘ ਨੇ ਆਮ ਵਾਂਗ ਪਹਿਲਾਂ ਪਾਠ ਕੀਤਾ ਅਤੇ ਫਿਰ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਸਨੇ ਜਦੋਂ ਗੋਲੀ ਚੱਲਣ ਦੀ ਆਵਾਜ਼ ਸੁਣੀ ਤਾਂ ਉਸਨੇ ਤੁਰੰਤ ਆਪਣੇ ਕਿਰਾਏਦਾਰ ਨੂੰ ਬੁਲਾਇਆ ਅਤੇ ਦਰਵਾਜ਼ਾ ਤੋੜ 'ਤੇ ਦੇਖਿਆ ਕਿ ਗੁਰਕ੍ਰਿਪਾਲ ਸਿੰਘ ਖੂਨ ਨਾਲ ਲੱਥਪੱਥ ਡਿੱਗਾ ਪਿਆ ਸੀ। ਦੂਜੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਦੇ ਜਾਂਚ ਅਧਿਕਾਰੀ ਮੌਕੇ 'ਤੇ ਪਹੁੰਚੇ ਗਏ ਹਨ। ਜਾਂਚ ਅਧਿਕਾਰੀਆਂ ਨੇ ਕਿਹਾ ਕਿ ਗੁਰਕ੍ਰਿਪਾਲ ਸਿੰਘ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਇਸ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਪਿੱਛੇ ਦੇ ਕਾਰਨ ਕੀ ਹਨ, ਇਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਇਸ ਘਟਨਾ ਕਾਰਨ ਪਰਿਵਾਰ ਅਤੇ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
