ਵਿਆਹ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਲੁੱਟੀਆਂ ਗਈਆਂ ਖ਼ੁਸ਼ੀਆਂ, ਉੱਘੇ ਕਬੱਡੀ ਖ਼ਿਡਾਰੀ ਦੀ ਹਾਦਸੇ ''ਚ ਮੌਤ

Saturday, Dec 17, 2022 - 06:15 PM (IST)

ਵਿਆਹ ਦੇ ਚਾਅ ਪੂਰੇ ਹੋਣ ਤੋਂ ਪਹਿਲਾਂ ਲੁੱਟੀਆਂ ਗਈਆਂ ਖ਼ੁਸ਼ੀਆਂ, ਉੱਘੇ ਕਬੱਡੀ ਖ਼ਿਡਾਰੀ ਦੀ ਹਾਦਸੇ ''ਚ ਮੌਤ

ਮਹਿਲ ਕਲਾਂ/ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾਂ ਵਿਖੇ ਇਕ ਨੌਜਵਾਨ ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨੌਜਵਾਨ ਆਗੂ ਰਜਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਖਿਡਾਰੀ ਨਿਰਮਲ ਸਿੰਘ ਨਿੰਮਾ (25) ਪੁੱਤਰ ਦਰਸ਼ਨ ਸਿੰਘ ਵਾਸੀ ਛੀਨੀਵਾਲ ਕਲਾਂ ਆਪਣੀ ਪਤਨੀ ਨਾਲ ਰਾਏਕੋਟ ਵਿਖੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਗਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ ਦਾ ਐਲਾਨ, ਸੂਬਾ ਸਰਕਾਰ ਨੇ ਜਾਰੀ ਕੀਤੀ ਸੂਚੀ

ਇਸ ਦੌਰਾਨ ਜਦੋਂ ਉਹ ਵਾਪਸ ਪਰਤ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਸੜਕ ਵਿਚਕਾਰ ਬਣੇ ਡਵਾਈਡਰ ਨਾਲ ਅਚਾਨਕ ਬੇਕਾਬੂ ਹੋ ਕੇ ਟਕਰਾ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਬੱਡੀ ਖਿਡਾਰੀ ਨਿਰਮਲ ਸਿੰਘ ਨਿੰਮਾ ਦਾ ਅਜੇ ਦੋ ਕੁ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਅਚਾਨਕ ਵਾਪਰੀ ਇਸ ਘਟਨਾ ਕਾਰਨ ਪਿੰਡ ਵਿਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਜੇ ਤੁਸੀਂ ਵੀ ਕਰ ਰਹੇ ਹੋ ਵਿਦੇਸ਼ ਜਾਣ ਦੀ ਤਿਆਰੀ ਤਾਂ ਹੋ ਜਾਓ ਸਾਵਧਾਨ, ਜ਼ਰੂਰ ਪੜ੍ਹੋ ਇਹ ਖ਼ਬਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News