ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ
Thursday, Sep 25, 2025 - 11:08 AM (IST)

ਹੁਸ਼ਿਆਰਪੁਰ (ਜੈਨ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਹਾਲ ਹੀ ਵਿਚ ਐੱਸ. ਐੱਮ. ਓ. ਤੋਂ ਪਦਉੱਨਤ ਹੋਏ 10 ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਕੁਮਾਰ ਵੱਲੋਂ ਜਾਰੀ ਸੂਚੀ ਅਨੁਸਾਰ ਡਾ. ਸੰਜੀਵ ਭਗਤ ਸਿਵਲ ਸਰਜਨ ਕਪੂਰਥਲਾ, ਡਾ. ਬਲਵੀਰ ਕੁਮਾਰ ਸਿਵਲ ਸਰਜਨ ਹੁਸ਼ਿਆਰਪੁਰ, ਡਾ. ਸਵਰਨਜੀਤ ਧਵਨ ਸਿਵਲ ਸਰਜਨ ਅੰਮ੍ਰਿਤਸਰ, ਡਾ. ਮਨਦੀਪ ਮੰਡੇਲ ਡਿਪਟੀ ਡਾਇਰੈਕਟਰ, ਮੁੱਖ ਦਫਤਰ ਚੰਡੀਗੜ੍ਹ, ਡਾ. ਸਵਪਨਜੀਤ ਕੌਰ, ਡਿਪਟੀ ਡਾਇਰੈਕਟਰ, ਪੀ. ਐੱਚ. ਐੱਸ. ਸੀ. ਮੋਹਾਲੀ, ਡਾ. ਮਨਦੀਪ ਕੰਵਲ, ਮੈਡੀਕਲ ਸੁਪਰਡੈਂਟ, ਈ. ਐੱਸ. ਆਈ. ਹਸਪਤਾਲ, ਅੰਮ੍ਰਿਤਸਰ, ਡਾ. ਚਾਰੂ ਸਿੰਗਲਾ ਮੁੱਖ ਕੈਮੀਕਲ ਐਗਜ਼ਾਮੀਨਰ ਖਰੜ, ਡਾ. ਤਾਰਕਜੋਤ ਸਿੰਘ ਮੈਡੀਕਲ ਸੁਪਰਡੈਂਟ, ਸਿਵਲ ਹਸਪਤਾਲ ਜਲੰਧਰ, ਡਾ. ਨਮਿਤਾ ਘਈ ਮੈਡੀਕਲ ਸੁਪਰਡੈਂਟ, ਸਿਵਲ ਹਸਪਤਾਲ ਜਲੰਧਰ, ਡਾ. ਹਰਿੰਦਰ ਕੁਮਾਰ ਸ਼ਰਮਾ ਨੂੰ ਸਿਵਲ ਸਰਜਨ ਮਾਨਸਾ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦਾ ਨਾਮੀ ਜਿਊਲਰ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8