ਜਾਇਦਾਦ ਦੀ ਵੰਡ ਨੂੰ ਲੈ ਕੇ ਹੋਈ ਵੱਡੀ ਵਾਰਦਾਤ, ਭੂਆ ਨੇ ਭਤੀਜੇ ''ਤੇ ਕਰਵਾਇਆ ਹਮਲਾ

Wednesday, Apr 03, 2024 - 12:53 PM (IST)

ਜਾਇਦਾਦ ਦੀ ਵੰਡ ਨੂੰ ਲੈ ਕੇ ਹੋਈ ਵੱਡੀ ਵਾਰਦਾਤ, ਭੂਆ ਨੇ ਭਤੀਜੇ ''ਤੇ ਕਰਵਾਇਆ ਹਮਲਾ

ਜ਼ੀਰਾ (ਸਤੀਸ਼) : ਜ਼ੀਰਾ ਦੇ ਪਿੰਡ ਮੁੰਡੀ ਛੁਰੀ ਮਾਰਾਂ ਦਾ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜਾਇਦਾਦ ਦੀ ਵੰਡ ਨੂੰ ਲੈ ਕੇ ਭੂਆ ਅਤੇ ਫੁੱਫੜ 'ਤੇ ਆਪਣੇ ਭਤੀਜੇ ਉੱਪਰ ਹਮਲਾ ਕਰਵਾਉਣ ਦੇ ਦੋਸ਼ ਲੱਗੇ ਹਨ। ਸਿਵਲ ਹਸਪਤਾਲ ਜ਼ੀਰਾ ਵਿਖੇ ਜੇਰੇ ਇਲਾਜ ਨੌਜਵਾਨ ਸੋਨਾ ਸਿੰਘ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਬੀਤੇ ਦਿਨੀਂ ਜਦੋਂ ਉਸ ਦਾ ਸਾਰਾ ਪਰਿਵਾਰ ਇਕ ਵਿਆਹ ਸਮਾਗਮ 'ਤੇ ਗਿਆ ਹੋਇਆ ਸੀ ਤਾਂ ਉਸ ਦੀ ਭੂਆ ਵੱਲੋਂ ਕੁਝ ਹੋਰ ਵਿਅਕਤੀਆਂ ਦੀ ਮਦਦ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਉਸ ਦੇ ਅਤੇ ਉਸਦੇ ਸਹੁਰੇ ਤੋਂ ਇਲਾਵਾ ਪਿੰਡ ਦੇ ਹੀ ਇਕ ਹੋਰ ਵਿਅਕਤੀ ਦੇ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਦੇ ਲਈ ਭਰਤੀ ਕਰਵਾਇਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਡਾਕਟਰ ਹਰਮਨ ਨੇ ਦੱਸਿਆ ਕਿ ਉਨ੍ਹਾਂ ਕੋਲ ਤਿੰਨ ਵਿਅਕਤੀ ਇਲਾਜ ਲਈ ਆਏ ਹਨ ਜਿਨ੍ਹਾਂ ਦੇ ਲੜਾਈ ਝਗੜੇ ਦੌਰਾਨ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਵੱਲੋਂ ਜ਼ਖਮੀਆਂ ਦਾ ਇਲਾਜ ਜਾਰੀ ਹੈ। ਫਿਲਹਾਲ ਇਸ ਮਾਮਲੇ ਸੰਬੰਧੀ ਪੁਲਸ ਵੱਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 


author

Gurminder Singh

Content Editor

Related News