ਜਾਇਦਾਦ ਦੇ ਲਾਲਚ ’ਚ ਮਾਂ ਦੇ ਘਰ ਨੂੰ ਲਾਈ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

Wednesday, Mar 16, 2022 - 10:48 AM (IST)

ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ’ਚ ਜਾਇਦਾਦ ਦੇ ਲਾਲਚ ਵਿਚ ਇਕ ਮਾਂ ਦੇ ਘਰ ਨੂੰ ਅੱਗ ਲੱਗਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਸਬੰਧ ’ਚ ਕੰਟੋਨਮੈਂਟ ਪੁਲਸ ਨੇ ਗਲੀ ਈਦਗਾਹ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਮਾਂ ਕਮਲੇਸ਼ ਰਾਣੀ ਨੇ ਦੱਸਿਆ ਕਿ ਉਸ ਦਾ ਛੋਟਾ ਮੁੰਡਾ ਉਕਤ ਮੁਲਜ਼ਮ ਰਾਕੇਸ਼ ਕੁਮਾਰ ਮਕਾਨ ਦੀ ਉਪਰਲੀ ਮੰਜ਼ਿਲ ’ਤੇ ਰਹਿੰਦਾ ਹੈ, ਜੋ ਉਸ ’ਤੇ ਆਪਣੇ ਹਿੱਸੇ ਦਾ ਮਕਾਨ ਵੇਚਣ ਲਈ ਦਬਾਅ ਪਾ ਰਿਹਾ ਸੀ। ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਦੀ ਗੈਰ-ਹਾਜ਼ਰੀ ਵਿਚ ਉਸ ਦੇ ਕਮਰੇ ਵਿਚ ਪਿਆ ਸਾਰਾ ਸਮਾਨ ਸਾੜ ਕੇ ਸੁਆਹ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ


rajwinder kaur

Content Editor

Related News