ਅੰਮ੍ਰਿਤਸਰ ''ਚ ਗੋਲੀਆਂ ਨਾਲ ਭੁੰਨੇ ਪ੍ਰਾਪਰਟੀ ਡੀਲਰ ਦੀ ਮੌਤ

Saturday, Dec 15, 2018 - 06:55 PM (IST)

ਅੰਮ੍ਰਿਤਸਰ (ਸੰਜੀਵ) : ਕੋਟ ਖਾਲਸਾ ਸਥਿਤ ਸੁੰਦਰ ਨਗਰ ਇਲਾਕੇ ਵਿਚ ਰਹਿਣ ਵਾਲੇ ਪ੍ਰਾਪਰਟੀ ਡੀਲਰ ਦਾ ਕੰਮ ਕਰਨ ਵਾਲੇ ਬਲਵਿੰਦਰ ਕੁਮਾਰ ਉਰਫ ਬਿੱਲਾ ਨੂੰ ਚਾਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਦੇਰ ਰਾਤ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਘਟਨਾ ਨੂੰ ਕੱਲ੍ਹ ਦੇਰ ਰਾਤ ਅੰਜਾਮ ਦਿੱਤਾ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਡੀ. ਸੀ. ਪੀ. ਇਨਵੈਸਟੀਗੇਸ਼ਨ ਜਗਮੋਹਨ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ 9 ਵਜੇ ਦੇ ਕਰੀਬ ਜਦੋਂ ਬਿੱਲਾ ਬਾਹਰੋਂ ਘਰ ਪਰਤਿਆ ਤਾਂ ਉਸ ਦਾ ਪਿੱਛਾ ਕਰ ਰਹੇ ਚਾਰ ਅਣਪਛਾਤੇ ਹਮਲਾਵਰ ਵੀ ਉਸ ਦੇ ਪਿੱਛੇ ਘਰ ਵਿਚ ਦਾਖਲ ਹੋ ਗਏ। ਜਿਵੇਂ ਹੀ ਬਿੱਲਾ ਹਮਲਾਵਰਾਂ ਦੇ ਸਾਹਮਣੇ ਆਇਆ ਤਾਂ ਉਨ੍ਹਾਂ ਨੇ ਗੋਲੀਆਂ ਦਾਗ ਦਿੱਤੀਆਂ। ਗੰਭੀਰ ਰੂਪ ਵਿਚ ਜ਼ਖਮੀ ਹੋਏ ਬਿੱਲਾ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਦੂਜੇ ਪਾਸੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News