ਸ਼ੱਕੀ ਹਾਲਾਤ ’ਚ ਪ੍ਰਾਪਰਟੀ ਡੀਲਰ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਬਰਾਮਦ ਹੋਇਆ ਸੁਸਾਈਡ ਨੋਟ

Friday, Apr 15, 2022 - 10:04 AM (IST)

ਸ਼ੱਕੀ ਹਾਲਾਤ ’ਚ ਪ੍ਰਾਪਰਟੀ ਡੀਲਰ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਬਰਾਮਦ ਹੋਇਆ ਸੁਸਾਈਡ ਨੋਟ

ਲੁਧਿਆਣਾ (ਰਾਜ) - ਬਾੜੇਵਾਲ ਰੋਡ ’ਤੇ ਸਥਿਤ ਇਕ ਪ੍ਰਾਪਰਟੀ ਡੀਲਰ ਵਲੋਂ ਆਪਣੇ ਦਫ਼ਤਰ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਘਟਨਾ ਦਾ ਪਤਾ ਲੱਗਣ ’ਤੇ ਸੂਚਨਾ ਪੁਲਸ ਨੂੰ ਦਿੱਤੀ ਗਈ। ਥਾਣਾ ਸਰਾਭਾ ਨਗਰ ਦੇ ਅਧੀਨ ਚੌਕੀ ਰਘੁਨਾਥ ਐਨਕਲੇਵ ਦੀ ਪੁਲਸ ਮੌਕੇ ’ਤੇ ਪੁੱਜੀ। ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ ‘63’ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੁਲਸ ਨੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਜਾਂਚ ਅਧਿਕਾਰੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਬੀ. ਆਰ. ਐੱਸ. ਨਗਰ ਦਾ ਰਹਿਣ ਵਾਲਾ ਹੈ, ਜੋ ਪ੍ਰਾਪਰਟੀ ਡੀਲਰ ਹੈ। ਉਸ ਦਾ ਆਫਿਸ ਰੋਡ ’ਤੇ ਹੈ। ਬਹੁਤ ਸਾਰੇ ਆਪਣੇ ਆਫਿਸ ਵਿਚ ਹੀ ਸੀ। ਉਸ ਦਾ ਬੇਟਾ ਕਿਸੇ ਕੰਮ ਗਿਆ ਹੋਇਆ ਸੀ। ਜਦ ਬੇਟਾ ਵਾਪਸ ਆਫਿਸ ਗਿਆ ਤਾਂ ਦੇਖਿਆ ਅੰਦਰ ਪਿਤਾ ਫਾਹੇ ਨਾਲ ਲਟਕ ਰਹੇ ਸਨ, ਤੁਰੰਤ ਉਸ ਨੇ ਨੇੜੇ ਦੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਹੇਠਾਂ ਉਤਾਰਿਆ ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਪੁਲਸ ਦਾ ਕਹਿਣਾ ਹੈ ਕਿ ਸੁਸਾਈਡ ਨੋਟ ਮਿਲਿਆ ਹੈ। ਮ੍ਰਿਤਕ ਨੇ ਲਿਖਿਆ ਹੈ ਕਿ ਬੀਮਾਰੀ ਤੋਂ ਪ੍ਰੇਸ਼ਾਨ ਹੋ ਖ਼ੁਦਕੁਸ਼ੀ ਕਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

 


author

rajwinder kaur

Content Editor

Related News